ਡਾ. ਢੋਲੇਵਾਲ ਨੇ ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀ ਮਜ਼ਦੂਰਾਂ ਦਾ ਹਾਲ ਜਾਣਿਆ
ਬਸੀ ਪਠਾਣਾਂ, 23 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਵਲੋਂ ਬੀਤੀ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਨਰੇਗਾ ਮਜ਼ਦੂਰਾਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚ ਕੇ ਵਿੱਛੜੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
ਬਸੀ ਪਠਾਣਾਂ, 23 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.ਅਮਨਦੀਪ ਕੌਰ ਢੋਲੇਵਾਲ ਵਲੋਂ ਬੀਤੀ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਨਰੇਗਾ ਮਜ਼ਦੂਰਾਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚ ਕੇ ਵਿੱਛੜੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਡਾ. ਢੋਲੇਵਾਲ ਨੇ ਇਸ ਦੁਖਦਾਈ ਘਟਨਾ ਨੂੰ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨੇ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਨਰੇਗਾ ਮਜ਼ਦੂਰਾਂ ਦਾ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹੁੰਚ ਕੇ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿਚ ਜਾਨ ਗੁਆ ਚੁੱਕੇ ਮਜ਼ਦੂਰਾ ਦਾ ਵਿਛੋੜਾ ਬੇਹੱਦ ਦੁਖਦਾਈ ਹੈ ਅਤੇ ਇਸ ਔਖੇ ਸਮੇਂ ਵਿਚ ਪੀੜਤ ਪਰਿਵਾਰਾਂ ਨੂੰ ਹੌਸਲਾ ਦੇਣਾ ਅਤੇ ਜ਼ਖ਼ਮੀ ਮਜ਼ਦੂਰਾਂ ਦੀ ਸਹਾਇਤਾ ਕਰਨਾ ਸਾਰਿਆਂ ਦਾ ਫ਼ਰਜ਼ ਹੈ। ਇਸ ਮੌਕੇ ਨਰਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਨਾਗਪਾਲ ਕੋ-ਕਨਵੀਨਰ,ਪਰਗਟ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਅਮਰਜੀਤ ਸਿੰਘ ਘੱਗਾ ਵੀ ਮੌਜੂਦ ਸਨ।