23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੁਲਿਸ ਵਲੋਂ ਚੋਰੀ ਦੇ 3 ਮੋਟਰਸਾਈਕਲਾਂ ਤੇ ਸਕੂਟਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਸਰਹਿੰਦ ਸੀ. ਆਈ.

Ad Position 21
No active advertisement
ਅਜੀਤ ਡੈਸਕ 24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਸਰਹਿੰਦ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਚੋਰੀ ਦੇ 4 ਦੋ ਪਹੀਆ ਵਾਹਨਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਰਹਿੰਦ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਿੰਡ ਤਰਖਾਣ ਮਾਜਰਾ ਸਰਹਿੰਦ ਦੇ ਟੀ-ਪੁਆਇੰਟ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਚੈਕਿੰਗ ਸਮੇਂ ਸੌਰਵ ਕੁਮਾਰ ਵਾਸੀ ਸਰਹਿੰਦ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ, ਜਿਸ ਕੋਲੋਂ ਪਹਿਲਾਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ। ਸੌਰਵ ਕੁਮਾਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਅਤੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ’ਤੇ 2 ਹੋਰ ਮੋਟਰਸਾਈਕਲ ਅਤੇ ਇਕ ਸਕੂਟਰ ਸਮੇਤ ਕੁੱਲ ਚਾਰ ਵਾਹਨ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਹ ਵਾਹਨ ਵੱਖ-ਵੱਖ ਇਲਾਕਿਆਂ ਜਿਵੇਂ ਕਿ ਫ਼ਤਹਿਗੜ੍ਹ ਸਾਹਿਬ, ਕੁਰਾਲੀ, ਦਾਣਾ ਮੰਡੀ ਤੇ ਪਟਿਆਲਾ ਸਥਿਤ ਕਾਲੀ ਮਾਤਾ ਮੰਤਰੀ ਦੇ ਨੇੜਿਉਂ ਚੋਰੀ ਕੀਤੇ ਗਏ ਸਨ। ਪੁਲਿਸ ਨੇ ਸੌਰਵ ਕੁਮਾਰ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਅੱਜ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਅਹਿਮ ਖ਼ੁਲਾਸੇ ਹੋ ਸਕਣ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਵੀ ਜ਼ਰੂਰੀ- ਐਸ. ਐਚ. ਓ. ਗੁਰਬੀਰ ਸਿੰਘ ਅਗਲੀ ਖ਼ਬਰ ਡਾ. ਢੋਲੇਵਾਲ ਨੇ ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀ ਮਜ਼ਦੂਰਾਂ ਦਾ ਹਾਲ ਜਾਣਿਆ
Ad Position 24