23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਵੀ ਜ਼ਰੂਰੀ- ਐਸ. ਐਚ. ਓ. ਗੁਰਬੀਰ ਸਿੰਘ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਦਾਦੂਮਾਜਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ.

Ad Position 21
No active advertisement
ਅਜੀਤ ਡੈਸਕ 24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਦਾਦੂਮਾਜਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ. ਐਚ. ਓ. ਗੁਰਬੀਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ. ਐਚ. ਓ. ਗੁਰਬੀਰ ਸਿੰਘ ਨੇ ਕਿਹਾ ਕਿ ਨਸ਼ੇ ਇਕ ਗੰਭੀਰ ਸਮਾਜਿਕ ਸਮੱਸਿਆ ਹਨ, ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਤੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣਾ ਧਿਆਨ ਪੜ੍ਹਾਈ ਤੇ ਖੇਡਾਂ ਵੱਲ ਕੇਂਦਰਿਤ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਹਿੰਦਰ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ- ਡਾ. ਸੈਫੀ ਰਾਣਾ ਅਗਲੀ ਖ਼ਬਰ ਪੁਲਿਸ ਵਲੋਂ ਚੋਰੀ ਦੇ 3 ਮੋਟਰਸਾਈਕਲਾਂ ਤੇ ਸਕੂਟਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Ad Position 24