23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫ਼ਤ- ਐੱਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਤੇ ਸਮਾਂ ਰਹਿੰਦਿਆਂ ਉਨ੍ਹਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ । ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਤੇ ਸਮਾਂ ਰਹਿੰਦਿਆਂ ਉਨ੍ਹਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ । ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਇਸ ਅਭਿਆਨ ਤਹਿਤ ਗਰਭਵਤੀਆਂ ਲਈ ਵਿਸ਼ੇਸ਼ ਮੈਡੀਕਲ ਚੈੱਕਅਪ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਐਸ.ਐਮ.ਓ ਡਾ. ਬੇਦੀ ਨੇ ਗਰਭਵਤੀ ਔਰਤਾਂ ਨੂੰ ਸਿਹਤ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ ਕਿਉਂਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾਂਊਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਅਤੇ ਲੋੜ ਪੈਣ ਤੇ ਨਵਜੰਮੇ ਲੜਕੇ ਦਾ 1 ਸਾਲ ਅਤੇ ਲੜਕੀਆਂ ਦਾ 5 ਸਾਲ ਦੀ ਉਮਰ ਤੱਕ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਸਾਨੂੰ ਇਨ੍ਹਾਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣਾ ਚਾਹੀਦਾ ਹੈ। ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ ਨੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਅਤੇ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਕ ਤੰਦਰੁਸਤ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਹਰ ਗਰਭਵਤੀ ਔਰਤ ਨੂੰ ਆਪਣੇ ਸਾਰੇ ਨਿਰਧਾਰਿਤ ਐਂਟੀਨੇਟਲ ਚੈੱਕ ਅੱਪ ਕਰਵਾਉਣ ਦੇ ਨਾਲ ਨਾਲ ਜਣੇਪੇ ਤੱਕ ਆਪਣੇ ਖ਼ੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਦਾ ਐਂਟੀ ਨੇਟਲ ਚੈੱਕ ਅਪ, ਮੁਫ਼ਤ ਲੈਬਾਰਟਰੀ ਟੈੱਸਟ, ਮੁਫ਼ਤ ਡਲਿਵਰੀ ਅਤੇ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ , ਅਮਨਪ੍ਰੀਤ ਸਿੰਘ, ਏ.ਐਨ.ਐਮ ਜਰਨੈਲ ਕੌਰ, ਮਨਪ੍ਰੀਤ ਕੌਰ, ਕੌਂਸਲਰ ਬਲਜੀਤ ਸਿੰਘ, ਆਸ਼ਾ ਵਰਕਰਾਂ ਆਦਿ ਤੋਂ ਇਲਾਵਾ ਗਰਭਵਤੀ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਬਣ ਰਹੇ ਖੇਡ ਮੈਦਾਨਾਂ ਦੀ ਜਾਂਚ ਹੋਣ ’ਤੇ ਵੱਡਾ ਘਪਲਾ ਸਾਹਮਣੇ ਆਵੇਗਾ- ਬਲਜੀਤ ਸਿੰਘ ਭੁੱਟਾ ਖੇਡ ਮੈਦਾਨ ਵਿਚ... ਅਗਲੀ ਖ਼ਬਰ ‘ ਆਪ’ ਨੇ ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਲੀਜ਼ ’ਤੇ ਦੇ ਦਿੱਤਾ ਹੈ- ਚੰਦੂਮਾਜਰਾ
Ad Position 24