ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਹਲਕਾ ਅਮਲੋਹ ’ਚ ਲੱਗਿਆ ਝਟਕਾ
ਟਕਸਾਲੀ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਕੀਤੀ ਸ਼ਮੂਲੀਅਤ
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਵਿਚ ਵਿਰੋਧੀ ਧਿਰਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਯੋਗ ਅਤੇ ਪ੍ਰਭਾਵਸ਼ਾਲੀ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿਨ੍ਹਾਂ ਵਿਚ ਅੱਜ ਟਕਸਾਲੀ ਕਾਂਗਰਸੀ ਮੇਜਰ ਸਿੰਘ ਵਾਸੀ ਫ਼ਤਹਿਗੜ੍ਹ ਨਿਊਆ ਅਤੇ ਆਮ ਆਦਮੀ ਪਾਰਟੀ ਦੇ ਪੁਰਾਣੇ ਸਮਰਥਕ ਅਜੀਤਪਾਲ ਸਿੰਘ ਵਾਸੀ ਸਿਰਾਜ ਮਾਜਰਾ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਇੰਜ.
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਵਿਚ ਵਿਰੋਧੀ ਧਿਰਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਯੋਗ ਅਤੇ ਪ੍ਰਭਾਵਸ਼ਾਲੀ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿਨ੍ਹਾਂ ਵਿਚ ਅੱਜ ਟਕਸਾਲੀ ਕਾਂਗਰਸੀ ਮੇਜਰ ਸਿੰਘ ਵਾਸੀ ਫ਼ਤਹਿਗੜ੍ਹ ਨਿਊਆ ਅਤੇ ਆਮ ਆਦਮੀ ਪਾਰਟੀ ਦੇ ਪੁਰਾਣੇ ਸਮਰਥਕ ਅਜੀਤਪਾਲ ਸਿੰਘ ਵਾਸੀ ਸਿਰਾਜ ਮਾਜਰਾ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਇੰਜ. ਕੰਵਰਵੀਰ ਸਿੰਘ ਟੌਹੜਾ ਸੂਬਾ ਕੋ-ਕੋਰਡੀਨੇਟਰ ਤੇ ਹਲਕਾ ਇੰਚਾਰਜ ਅਮਲੋਹ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਇੰਜ. ਟੌਹੜਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਭਾਜਪਾ ਵਿਚ ਸਵਾਗਤ ਕਰਦਿਆਂ ਸਿਰੋਪਾਉ ਪਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਟੌਹੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਮੁਖੀ ਨੀਤੀਆਂ ਅਤੇ ਭਾਜਪਾ ਦੀ ਰਾਸ਼ਟਰਵਾਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਅੱਜ ਪੰਜਾਬ ਦੇ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼ਾਮਿਲ ਹੋਏ ਆਗੂਆਂ ਮੇਜਰ ਸਿੰਘ ਅਤੇ ਅਜੀਤਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅੰਦਰ ਵਰਕਰਾਂ ਦੀ ਕੋਈ ਪੁੱਛ-ਗਿੱਛ ਨਹੀਂ ਰਹੀ ਅਤੇ ਦੋਵੇਂ ਪਾਰਟੀਆਂ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕੰਵਰਵੀਰ ਸਿੰਘ ਟੌਹੜਾ ਦੀ ਮਿਹਨਤੀ ਸੋਚ ਅਤੇ ਇਲਾਕੇ ਦੇ ਵਿਕਾਸ ਲਈ ਲਗਨ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਸਮਾਗਮ ਵਿਚ ਲਾਲ ਸਿੰਘ ਲਾਲੀ, ਅਮਰਿੰਦਰ ਸਿੰਘ ਮਾਕਨ, ਚੇਤਨ ਵਰਮਾ, ਗੁਰਸੇਵਕ ਗਿੱਲ, ਖ਼ੁਸ਼ਹਾਲ, ਸ਼ਨੀ, ਭਿੰਦਾ ਜਲਾਜਨ, ਅਮਰੀਕ ਭਲਵਾਨ, ਮਿੰਦੀ ਤਲਵਾੜਾ ਸਮੇਤ ਹੋਰ ਅਹੁਦੇਦਾਰ ਤੇ ਸਾਥੀ ਉਚੇਚੇ ਤੌਰ ’ਤੇ ਹਾਜ਼ਰ ਸਨ।