25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨ ਵਿਰੋਧੀ ਕਾਨੂੰਨ ਵਾਪਸ ਲਵੇ ਮਾਨ ਸਰਕਾਰ-ਮੇਜਰ ਸਿੰਘ ਭੜੀ ਨਵੇਂ ਕਾਨੂੰਨ ਨਾਲ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ

ਖਮਾਣੋਂ, 24 ਅਕਤੂਬਰ (ਜੋਗਿੰਦਰ ਪਾਲ)–ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਤ ਈਸ਼ਰਸਰ ਸਾਹਿਬ, ਰਾਣਵਾਂ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਖਮਾਣੋਂ ਮੇਜਰ ਸਿੰਘ ਭੜੀ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 25-10-2026
ਖਮਾਣੋਂ, 24 ਅਕਤੂਬਰ (ਜੋਗਿੰਦਰ ਪਾਲ)–ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਤ ਈਸ਼ਰਸਰ ਸਾਹਿਬ, ਰਾਣਵਾਂ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਖਮਾਣੋਂ ਮੇਜਰ ਸਿੰਘ ਭੜੀ ਨੇ ਕੀਤੀ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਭਖਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੇ ਗਏ ਕਰਜ਼ੇ ਸਬੰਧੀ ਨਵੇਂ ਕਾਨੂੰਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਕਿਸਾਨਾਂ ਅਤੇ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਿਆਂਦੇ ਗਏ ਕਾਨੂੰਨ ਅਨੁਸਾਰ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਦੋ ਲੱਖ ਰੁਪਏ ਤੋਂ ਵੱਧ ਹੋਵੇਗਾ, ਉਨ੍ਹਾਂ ਦੀ ਜ਼ਮੀਨ ਪਲੱਜ (ਗਿਰਵੀ) ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 11 ਫ਼ੀਸਦੀ ਵਿਆਜ ਦੇਣਾ ਪਵੇਗਾ। ਇਸ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਕਿਸਾਨ ਸਹਿਕਾਰੀ ਸੁਸਾਇਟੀਆਂ ਦੀ ਮੈਂਬਰਸ਼ਿਪ ਛੱਡਣ ਬਾਰੇ ਸੋਚਣ ਲਈ ਮਜਬੂਰ ਹੋ ਸਕਦੇ ਹਨ, ਜਿਸ ਨਾਲ ਸੁਸਾਇਟੀਆਂ ਦੀ ਵਿੱਤੀ ਹਾਲਤ ਕਮਜ਼ੋਰ ਹੋਵੇਗੀ ਅਤੇ ਉਨ੍ਹਾਂ ਦੇ ਕੰਮਕਾਜ ’ਤੇ ਵੀ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਕਿਸਾਨਾਂ ਨੂੰ ਖੇਤੀਬਾੜੀ ਲਈ ਕਰਜ਼ਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜੇਕਰ ਕਿਸਾਨ ਇਨ੍ਹਾਂ ਤੋਂ ਦੂਰ ਹੋ ਗਏ ਤਾਂ ਸੁਸਾਇਟੀਆਂ ਦਾ ਵਜੂਦ ਵੀ ਖ਼ਤਰੇ ਵਿਚ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦੀ ਹੈ ਤਾਂ ਉਸ ਨੂੰ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਕਾਨੂੰਨ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਮੀਤ ਪ੍ਰਧਾਨ, ਪਰਮਜੀਤ ਸਿੰਘ ਪੰਮਾ, ਜਸਵੀਰ ਸਿੰਘ, ਲਖਵੀਰ ਸਿੰਘ ਅਮਰਗੜ੍ਹ ਪ੍ਰਧਾਨ ਯੂਥ ਵਿੰਗ, ਬਲਦੇਵ ਸਿੰਘ ਭੜੀ, ਸੁੱਖ ਫਰੌਰ, ਪ੍ਰਿਤਪਾਲ ਸਿੰਘ ਲੱਖਣਪੁਰ, ਮਨਦੀਪ ਸਿੰਘ ਫਰੌਰ ਅਤੇ ਬਲਵਿੰਦਰ ਸਿੰਘ ਬਿੱਲੂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸ਼ਿਮਲਾ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾ ਅਗਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਹਲਕਾ ਅਮਲੋਹ ’ਚ ਲੱਗਿਆ ਝਟਕਾ ਟਕਸਾਲੀ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਕੀਤੀ ਸ਼ਮੂਲ...
Ad Position 24