26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

37 ਵਿਦਿਆਰਥੀਆਂ ਵਿਚੋਂ 15 ਨੇ ਹਾਸਿਲ ਕੀਤੇ ਵਿਸ਼ੇਸ਼ ਸਨਮਾਨ, ਸਕੂਲ ਦਾ ਨਾਮ ਕੀਤਾ ਰੌਸ਼ਨ

ਮੰਡੀ ਗੋਬਿੰਦਗੜ੍ਹ, 25 ਅਕਤੂਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਕੁੱਲ 37 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 15 ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤੇ।

Ad Position 21
No active advertisement
ਅਜੀਤ ਡੈਸਕ 26-10-2026
ਮੰਡੀ ਗੋਬਿੰਦਗੜ੍ਹ, 25 ਅਕਤੂਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਕੁੱਲ 37 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 15 ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤੇ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਚਲਦਿਆਂ ਗੋਬਿੰਦਗੜ੍ਹ ਪਬਲਿਕ ਸਕੂਲ ਨੂੰ ‘ਸਰਵੋਤਮ ਸਕੂਲ ਡੈਲੀਗੇਸ਼ਨ’ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਮੇਟੀਆਂ ਵਿਚ ਹਿੱਸਾ ਲੈਂਦਿਆਂ ਆਪਣੀ ਤਰਕ ਸ਼ਕਤੀ, ਆਤਮ-ਵਿਸ਼ਵਾਸ, ਸੰਚਾਰ ਕੌਸ਼ਲ ਅਤੇ ਵਿਸ਼ਵ ਪੱਧਰੀ ਮੁੱਦਿਆਂ ਪ੍ਰਤੀ ਆਪਣੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਵਿਚ ਅਕਸ਼ਰਾ ਅਤੇ ਅਨਨਿਆ ਨੇ ‘ਆਨਰੇਬਲ ਮੈਂਸ਼ਨ’ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਲੋਕ ਸਭਾ ਕਮੇਟੀ ਵਿਚ ਰਮਨੀਕ ਨੇ ’ਆਨਰੇਬਲ ਮੈਂਸ਼ਨ’ ਹਾਸਲ ਕੀਤਾ, ਜਦਕਿ ਸੀਆ ਅਤੇ ਰੁਦਰਾ ਨੇ ’ਵਰਬਲ ਮੈਂਸ਼ਨ’ ਪ੍ਰਾਪਤ ਕੀਤੀ। ਸੰਯੁਕਤ ਰਾਸ਼ਟਰ ਮਹਿਲਾ ਸਥਿਤੀ ਕਮਿਸ਼ਨ ਵਿਚ ਨਵਜੋਤ ਨੇ ਵਿਸ਼ੇਸ਼ ਸਨਮਾਨ ਹਾਸਲ ਕੀਤਾ। ਇਸ ਦੇ ਨਾਲ ਹੀ ਉਦੈ ਅਤੇ ਐਂਜਲ ਨੇ ‘ਵਰਬਲ ਮੈਂਸ਼ਨ’ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਆਲ ਇੰਡੀਆ ਪਾਲੀਟੀਕਲ ਪਾਰਟੀ ਮੀਟਿੰਗ ਵਿਚ ਵੰਸ਼ਿਕਾ ਅਤੇ ਨੰਦਨੀ ਨੇ ‘ਆਨਰੇਬਲ ਮੈਂਸ਼ਨ’ ਹਾਸਲ ਕੀਤਾ। ਇਸ ਤੋਂ ਇਲਾਵਾ ਵਿੰਤੀ, ਦੇਵਾਂਸ਼, ਗੁਰਸ਼ਾਨ, ਸ੍ਰਿਸ਼ਟੀ ਅਤੇ ਸੀਰਤ ਨੇ ’ਵਰਬਲ ਮੈਂਸ਼ਨ’ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਸ ਮੁਕਾਬਲੇ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਵਿਚ ਸਮਾਜਿਕ ਸਿੱਖਿਆ ਦੀਆਂ ਅਧਿਆਪਕਾਵਾਂ ਮਿਸ ਪੂਜਾ ਤਲਵਾਰ ਅਤੇ ਮਿਸ ਜਸਪ੍ਰੀਤ ਕੌਰ ਦਾ ਮਹੱਤਵਪੂਰਨ ਯੋਗਦਾਨ ਰਿਹਾ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਇਹ ਪ੍ਰਾਪਤੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਆਏ 49 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕੀਤੇ ਦਰਸ਼ਨ-ਦੀਦਾਰੇ ਅਗਲੀ ਖ਼ਬਰ ‘ ਭਾਰਤ ਕੋ ਜਾਨੋ’ ਕੁਇਜ਼ ਮੁਕਾਬਲਾ ਜੀਸਸ ਸੇਵੀਅਰ ਤੇ ਜੂਨੀਅਰ ਅਸ਼ੋਕਾ ਗਰਲਜ਼ ਨੇ ਸੀਨੀਅਰ ਮੁਕਾਬਲਾ ਜਿੱਤਿਆ
Ad Position 24