26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਕੋਟਲਾ ਜੱਟਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਤਹਿਤ ਅੱਜ ਖੇਡ ਵਿਭਾਗ ਵਲੋਂ ਬਲਾਕ ਸਰਹਿੰਦ ਦੇ ਪਿੰਡ ਕੋਟਲਾ ਜੱਟਾਂ ਵਿਖੇ ਖੇਡ ਜਾਗਰੂਕਤਾ ਅਤੇ ਖੇਡ ਪ੍ਰੇਰਨਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਤਹਿਤ ਅੱਜ ਖੇਡ ਵਿਭਾਗ ਵਲੋਂ ਬਲਾਕ ਸਰਹਿੰਦ ਦੇ ਪਿੰਡ ਕੋਟਲਾ ਜੱਟਾਂ ਵਿਖੇ ਖੇਡ ਜਾਗਰੂਕਤਾ ਅਤੇ ਖੇਡ ਪ੍ਰੇਰਨਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕ੍ਰਿਕਟ ਦੀਆਂ ਲੈਦਰ ਬਾਲ ਕਿੱਟ ਦਿੱਤੀਆਂ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਹਰ ਨੌਜਵਾਨ ਖੇਡ ਮੈਦਾਨ ਨਾਲ ਜੁੜੇ, ਆਪਣੀ ਪ੍ਰਤਿਭਾ ਨੂੰ ਪਛਾਣੇ ਅਤੇ ਖੇਡਾਂ ਰਾਹੀਂ ਆਪਣੇ ਪਿੰਡ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਅੱਗੇ ਵਧੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨੀ ਦੀ ਤਾਕਤ ਹਨ ਅਤੇ ਖੇਡ ਮੈਦਾਨ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਹਨ, ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਹਾਰ-ਜਿੱਤ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਵਰਗੇ ਗੁਣ ਵੀ ਵਿਕਸਿਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਨਜਿੰਦਰ ਸਿੰਘ ਰੋਮੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਜਸਟਿਸ ਜ਼ੋਰਾ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਨੂੰ ਬਿਨਾਂ ਸ਼ੋਰ ਸ਼ਰਾਬੇ ਪ੍ਰਦੂਸ਼ਣ ਰਹਿਤ ਤੇ ਸਾਦਗੀ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ- ਡਾ. ਪੱਪੀ, ਤੇਜੀ ਰੋਹਟਾ
Ad Position 24