ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ
ਗੁਰਪ੍ਰੀਤ ਰਾਜੂ ਖੰਨਾ ਅਤੇ ਬੀਬਾ ਬਹਿਸ਼ਤਾਂ ਸਿੰਘ ਨੇ ਸੋਭਾ ਯਾਤਰਾ ਵਿਚ ਕੀਤੀ ਸ਼ਿਰਕਤ
ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾਂ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾਂ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਰੀਬਨ ਕੱਟ ਕੇ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਰਾਜੂ ਖੰਨਾ ਅਤੇ ਬੀਬਾ ਬਹਿਸ਼ਤਾਂ ਸਿੰਘ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਾਨੂੰ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਅਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ ਲੋੜਵੰਦਾਂ ਦੀ ਸਹਾਇਤਾ ਅਤੇ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਭਗਵਾਨ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘਦੀ ਸ਼ੋਭਾ ਯਾਤਰਾ ਦਾ ਸੰਗਤਾਂ ਅਤੇ ਸ਼ਹਿਰ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਪੂਰੇ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਦਾਰਪਾਲ ਬੈਂਸ, ਲਾਲਾ ਚੰਦ ਕਾਲਾ, ਯੋਗੇਸ਼ ਬੈਂਸ, ਸੰਦੀਪ ਕੁਮਾਰ, ਕਰਮਜੀਤ ਸਿੰਘ ਭਗੜਾਣਾ, ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸਾਹੀ, ਡਾ. ਅਰਜਨ ਸਿੰਘ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਜਥੇ ਕੁਲਦੀਪ ਸਿੰਘ ਮਛਰਾਏ, ਬਲਵੀਰ ਸਿੰਘ ਮਿੰਟੂ, ਐਨ.ਐਸ.ਯੂ.ਆਈ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਮਾਨ, ਮੇਲਾ ਰਾਮ, ਸ਼ਿਵ ਕੁਮਾਰ ਗਰਗ, ਹੈਪੀ ਸੂਦ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।