25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅੰਬੇਮਾਜਰਾ ਵਿਖੇ 27 ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ–ਢੀਂਡਸਾ, ਭੰਗੂ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਸਚਖੰਡਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ਗੋਬਿੰਦਗੜ੍ਹ ਵਿਖੇ 27 ਅਕਤੂਬਰ ਨੂੰ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਢੀਂਡਸਾ ਤੇ ਨੰਬਰਦਾਰ ਅਮਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 27 ਅਕਤੂਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਸਵੇਰੇ 10 ਤੋਂ ਦੁਪਹਿਰ 3 ਵਜੇ ਗੁਰਮਤਿ ਸਮਾਗਮ ਹੋਵੇਗਾ।

Ad Position 21
No active advertisement
ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਢੀਂਡਸਾ, ਨੰਬਰਦਾਰ ਅਮਰਿੰਦਰ ਸਿੰਘ ਭੰਗੂ 26-10-2026
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਸਚਖੰਡਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ਗੋਬਿੰਦਗੜ੍ਹ ਵਿਖੇ 27 ਅਕਤੂਬਰ ਨੂੰ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਢੀਂਡਸਾ ਤੇ ਨੰਬਰਦਾਰ ਅਮਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 27 ਅਕਤੂਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਸਵੇਰੇ 10 ਤੋਂ ਦੁਪਹਿਰ 3 ਵਜੇ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿਚ ਸੰਤ ਮਹਾਂਪੁਰਸ਼, ਰਾਗੀ ਜਥੇ ਅਤੇ ਪੰਥ ਦੀਆਂ ਵਿਦਵਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸਾਲਾਨਾ ਗੁਰਮਤਿ ਸਮਾਗਮ ਵਿਚ ਹੁੰਮ-ਹੁੰਮਾ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਚਖੰਡਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਇਸ ਅਸਥਾਨ ’ਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦੀ ਦਿਹਾੜੇ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ। ਜਿਸ ’ਚ ਇਲਾਕੇ ਦੀਆਂ ਸੰਗਤਾਂ ਦਾ ਵਡਮੁੱਲਾ ਸਹਿਯੋਗ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੀਗੜ੍ਹ ਵਿਚ ਕਾਂਗਰਸ ਨੂੰ ਵੱਡਾ ਝਟਕਾ, ਸੈਂਕੜੇ ਵਰਕਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਗੁਲਸ਼ਨ ਰਾਏ ਬੌਬੀ ਮੁੜ ਬਣੇ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ
Ad Position 24