25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਵਾਰਡ ਨੰਬਰ 11 ਤੇ 14 ਵਿਚ ਔਰਤਾਂ ਨਾਲ ਮੀਟਿੰਗਾਂ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰਨ ਦੀ ਕੀਤੀ ਅਪੀਲ

ਮੰਡੀ ਗੋਬਿੰਦਗੜ੍ਹ, 25 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਅੱਜ ਪੰਜਾਬ ਬਚਾਓ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰਬਰ 11 ਅਤੇ 14 ਵਿਚ ਔਰਤਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਘਰ-ਘਰ ਪ੍ਰਚਾਰ ਤੇਜ਼ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਮੰਡੀ ਗੋਬਿੰਦਗੜ੍ਹ, 25 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਅੱਜ ਪੰਜਾਬ ਬਚਾਓ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰਬਰ 11 ਅਤੇ 14 ਵਿਚ ਔਰਤਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਘਰ-ਘਰ ਪ੍ਰਚਾਰ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੀਬੀ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਅਤੇ ਔਰਤਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮੁੱਦੇ ਉਠਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਚੋਣਾਂ ਸਮੇਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪੰਜਾਬ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਬਚਾਓ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਲੋਕਾਂ ਦੇ ਫਾਰਮ ਵੀ ਭਰੇ ਗਏ ਅਤੇ ਉਨ੍ਹਾਂ ਨੂੰ ਪਾਰਟੀ ਦੇ ਪ੍ਰੋਗਰਾਮਾਂ ਤੇ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪਾਰਟੀ ਦੀ ਮਜ਼ਬੂਤੀ ਵਾਸਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਮੀਟਿੰਗਾ ਵਿਚ ਟਰਾਂਸਪੋਰਟ ਵਿੰਗ ਦੇ ਜਰਨਲ ਸਕੱਤਰ ਸਿਮਰਨਜੀਤ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਨੋਨੀ, ਬੀਬੀ ਬਲਵਿੰਦਰ ਕੌਰ, ਬਲਜੀਤ ਕੌਰ, ਹਰਜੀਤ ਕੌਰ ਰਾਣੀ, ਗੁਰਮੀਤ ਕੌਰ, ਚਰਨਜੀਤ ਕੌਰ, ਰੇਖਾ ਰਾਣੀ, ਕੁਲਵੀਰ ਕੌਰ, ਦਲਵੀਰ ਕੌਰ, ਕਿਰਨਦੀਪ ਕੌਰ, ਮੰਨਤਦੀਪ ਕੌਰ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ ਮਿੱਟੂ, ਨਿਰਭੈ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਪਰਮਜੀਤ ਕੌਰ, ਮਨਰੀਤ ਕੌਰ, ਸੰਦੀਪ ਕੌਰ, ਰਣਜੀਤ ਕੌਰ, ਹਰਜਿੰਦਰ ਕੌਰ,ਸਿੰਦਰ ਕੌਰ, ਜਸਵੀਰ ਕੌਰ,ਵਿਮਲਾ ਦੇਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਮੁੜ ਸਰਕਾਰ ਬਣਾਵੇਗੀ -ਤਲਬੀਰ ਗਿੱਲ ਅਗਲੀ ਖ਼ਬਰ ਪੈਰੀਟੋਨ ਮਿਊਜ਼ਿਕ ਦੇ ਐਮ.ਡੀ ਨਿਰਮਲ ਸਿੰਘ ਵਲੋਂ ਹਰਵੀਰ ਮਿਊਜ਼ਿਕ ਲਾਇਬ੍ਰੇਰੀ ਸਰਹਿੰਦ ਦਾ ਦੌਰਾ
Ad Position 24