27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ-3 ਜ਼ਖ਼ਮੀ

ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਇਕ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਚੁਰਸਤੇ ਵਿਚੋਂ ਇਕ ਟਰੈਕਟਰ-ਟਰਾਲੀ ਸੜਕ ਪਾਰ ਕਰ ਰਿਹਾ ਸੀ ਤਾਂ ਪਟਿਆਲਾ ਵੱਲ ਤੋਂ ਆ ਰਹੀ ਕਾਰ ਦੀ ਉਕਤ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਦੇ ਸਿੱਟੇ ਵਜੋਂ ਟਰੈਕਟਰ ਉੱਪਰ ਬੈਠੇ ਮੇਜਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਭੈਣੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਜਗਤਾਰ ਸਿੰਘ ਵਾਸੀ ਪਿੰਡ ਭੈਣੀ, ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਅਲੀਪੁਰ ਅਤੇ ਗੁਰਸਿਮਰਨ ਸਿੰਘ ਵਾਸੀ ਪਟਿਆਲਾ ਜ਼ਖਮੀ ਹੋ ਗਏ।

Ad Position 21
No active advertisement
ਮੇਜਰ ਸਿੰਘ ਦੀ ਪੁਰਾਣੀ ਤਸਵੀਰ 27-10-2026
ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਇਕ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ 3 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬੱਸ ਸਟੈਂਡ ਪਿੰਡ ਰੁੜਕੀ ਵਿਖੇ ਚੁਰਸਤੇ ਵਿਚੋਂ ਇਕ ਟਰੈਕਟਰ-ਟਰਾਲੀ ਸੜਕ ਪਾਰ ਕਰ ਰਿਹਾ ਸੀ ਤਾਂ ਪਟਿਆਲਾ ਵੱਲ ਤੋਂ ਆ ਰਹੀ ਕਾਰ ਦੀ ਉਕਤ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਦੇ ਸਿੱਟੇ ਵਜੋਂ ਟਰੈਕਟਰ ਉੱਪਰ ਬੈਠੇ ਮੇਜਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਭੈਣੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਜਗਤਾਰ ਸਿੰਘ ਵਾਸੀ ਪਿੰਡ ਭੈਣੀ, ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਅਲੀਪੁਰ ਅਤੇ ਗੁਰਸਿਮਰਨ ਸਿੰਘ ਵਾਸੀ ਪਟਿਆਲਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ਼ ਲਈ ਪ੍ਰਾਈਵੇਟ ਐਂਬੂਲੈਂਸ ਰਾਹੀਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬੋਲੈਰੋ ਗੱਡੀ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਦੁਕਾਨ ਮਾਲਕ ਨੇ ਪੁਲ... ਅਗਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਕਰਾਂਗੇ-ਡਾ....
Ad Position 24