27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲਖਬੀਰ ਸਿੰਘ ਬੈਂਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਅ ਰਹੇ ਆਗੂ ਲਖਬੀਰ ਸਿੰਘ ਬੈਂਸ ਪਿੰਡ ਸੌਂਢਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਜ਼ਿੰਮੇਵਾਰੀ ਦੇ ਕੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਅ ਰਹੇ ਆਗੂ ਲਖਬੀਰ ਸਿੰਘ ਬੈਂਸ ਪਿੰਡ ਸੌਂਢਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਜ਼ਿੰਮੇਵਾਰੀ ਦੇ ਕੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਸੌਂਢਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਲਖਬੀਰ ਸਿੰਘ ਸੌਂਢਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਲਖਬੀਰ ਸਿੰਘ ਸੌਂਢਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ’ਤੇ ਪਾਰਟੀ ਦੇ ਸੂਬਾ ਜਥੇਬੰਦਕ ਸਕੱਤਰ ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਵਜੀਰਾਬਾਦ, ਹਰਮੇਲ ਸਿੰਘ ਰੰਘੇੜਾ, ਦਰਬਾਰਾ ਸਿੰਘ ਨੇ ਵੀ ਲਖਵੀਰ ਸਿੰਘ ਬੈਂਸ ਸੌਂਢਾ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜੂ ਖੰਨਾ ਵੱਖ-ਵੱਖ ਥਾਈਂ ਹੋਏ ਨਤਮਸਤਕ ਸਮੁੱਚੀਆਂ ਸੰਗਤਾਂ ਨੂੰ ਇਸ ਪਵਿੱਤਰ... ਅਗਲੀ ਖ਼ਬਰ ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬੋਲੈਰੋ ਗੱਡੀ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਦੁਕਾਨ ਮਾਲਕ ਨੇ ਪੁਲ...
Ad Position 24