ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵੱਖ-ਵੱਖ ਸਮਾਗਮਾਂ ਵਿਚ ਹੋਏ ਸ਼ਾਮਿਲ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਿਰ ਪਿੰਡ ਸੌਂਢਾ, ਵਾਲਮੀਕਿ ਮੰਦਿਰ ਮੁਹੱਲਾ ਦਲੀਚੀ ਸਰਹਿੰਦ ਸ਼ਹਿਰ, ਵਾਲਮੀਕਿ ਮੰਦਿਰ ਪਿੰਡ ਜੱਲ੍ਹਾ, ਵਾਲਮੀਕਿ ਮੰਦਿਰ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਾਲਮੀਕਿ ਮੰਦਿਰ ਪਿੰਡ ਚਣੋਂ, ਵਾਲਮੀਕਿ ਮੰਦਿਰ ਹੁਮਾਯੂੰਪੁਰ ਸਰਹਿੰਦ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਪਿੰਡ ਹੁਸੈਨਪੁਰਾ ਸਮੇਤ ਵੱਖ-ਵੱਖ ਸਮਾਗਮਾਂ ਵਿਚ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਮਹਾਨ ਰਚਨਾ ‘ਰਾਮਾਇਣ’ ਰਾਹੀਂ ਸਮੁੱਚੀ ਮਾਨਵਤਾ ਨੂੰ ਸਚਾਈ, ਧਰਮ, ਨਿਆਂ, ਤਿਆਗ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ।
ਭ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਿਰ ਪਿੰਡ ਸੌਂਢਾ, ਵਾਲਮੀਕਿ ਮੰਦਿਰ ਮੁਹੱਲਾ ਦਲੀਚੀ ਸਰਹਿੰਦ ਸ਼ਹਿਰ, ਵਾਲਮੀਕਿ ਮੰਦਿਰ ਪਿੰਡ ਜੱਲ੍ਹਾ, ਵਾਲਮੀਕਿ ਮੰਦਿਰ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਾਲਮੀਕਿ ਮੰਦਿਰ ਪਿੰਡ ਚਣੋਂ, ਵਾਲਮੀਕਿ ਮੰਦਿਰ ਹੁਮਾਯੂੰਪੁਰ ਸਰਹਿੰਦ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਪਿੰਡ ਹੁਸੈਨਪੁਰਾ ਸਮੇਤ ਵੱਖ-ਵੱਖ ਸਮਾਗਮਾਂ ਵਿਚ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਮਹਾਨ ਰਚਨਾ ‘ਰਾਮਾਇਣ’ ਰਾਹੀਂ ਸਮੁੱਚੀ ਮਾਨਵਤਾ ਨੂੰ ਸਚਾਈ, ਧਰਮ, ਨਿਆਂ, ਤਿਆਗ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ ਅਤੇ ਲੋਕਾਂ ਨੂੰ ਆਪਸੀ ਪਿਆਰ, ਭਾਈਚਾਰੇ, ਸਮਾਨਤਾ ਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿਚੋਂ ਭੇਦਭਾਵ ਦੂਰ ਕਰਨ, ਆਪਸੀ ਸਾਂਝ ਮਜ਼ਬੂਤ ਕਰਨ ਅਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਯਤਨ ਕਰਨਾ ਚਾਹੀਦਾ ਹੈ। ਵੱਖ-ਵੱਖ ਸਮਾਗਮਾਂ ਦੌਰਾਨ ਪ੍ਰਬੰਧਕਾਂ ਵਲੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ’ਤੇ ਰਵਿੰਦਰ ਸਿੰਘ ਰਵੀ, ਤੇਜਿੰਦਰ ਸਿੰਘ ਸੌਂਢਾ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਹੁਸੈਨਪੁਰਾ, ਜਗਦੀਪ ਸਿੰਘ ਚੱਠਾ, ਬਲਵਿੰਦਰ ਸਿੰਘ ਚਣੋਂ, ਬਲਜੀਤ ਸਿੰਘ ਖ਼ਾਲਸਾ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆਂ, ਹਰਜਿੰਦਰ ਸਿੰਘ ਸਰਹਿੰਦ, ਪਵਨ ਕੁਮਾਰ, ਕੁਲਵਿੰਦਰ ਸਿੰਘ ਰਾਜੂ ਵੀ ਹਾਜ਼ਰ ਸਨ।