27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੁੱਧਨ ਗੁਜਰਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾੜਾ ਮਨਾਇਆ

ਦੇਵੀਗੜ, 26 (ਰਾਜਿੰਦਰ ਸਿੰਘ ਮੌਜੀ)-ਪਿੰਡ ਦੁੱਧਨ ਗੁਜਰਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਹਾੜਾ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 27-10-2026
ਦੇਵੀਗੜ, 26 (ਰਾਜਿੰਦਰ ਸਿੰਘ ਮੌਜੀ)-ਪਿੰਡ ਦੁੱਧਨ ਗੁਜਰਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਹਾੜਾ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਭਗਵਾਨ ਵਾਲਮੀਕਿ ਦੇ ਦਰਬਾਰ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਚੰਦੂਮਾਜਰਾ ਅਤੇ ਆਏ ਹੋਏ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਬਖਸ਼ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਰਚਿਤ ਮਹਾਨ ਗ੍ਰੰਥ ‘ਰਾਮਾਇਣ’ ਮਾਨਵਤਾ ਲਈ ਧਰਮ, ਸੱਚ, ਭਾਈਚਾਰਕ ਸਾਂਝ ਅਤੇ ਨੈਤਿਕ ਮੁੱਲਾਂ ਦਾ ਮਾਰਗਦਰਸ਼ਕ ਹਨ। ਭਗਵਾਨ ਵਾਲਮੀਕਿ ਨੇ ਸਮਾਜ ਵਿੱਚੋਂ ਵਿਤਕਰੇ ਨੂੰ ਖਤਮ ਕਰਕੇ ਬਰਾਬਰੀ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ। ਅੱਜ ਦੇ ਸਮੇਂ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਆਪਸੀ ਭਾਈਚਾਰੇ ਅਤੇ ਅਮਨ-ਸ਼ਾਂਤੀ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ।” ਉਨ੍ਹਾਂ ਅੱਗੇ ਕਿਹਾ ਕਿ ਮਹਾਂਪੁਰਖਾਂ ਅਤੇ ਅਵਤਾਰਾਂ ਦੇ ਦਿਹਾੜੇ ਸਾਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ ਅਤੇ ਸਮਾਜ ਸੇਵਾ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਸੱਚ ਅਤੇ ਧਰਮ ਦੇ ਰਸਤੇ ‘ਤੇ ਚੱਲ ਕੇ ਸਮਾਜ ਦੀ ਭਲਾਈ ਲਈ ਅੱਗੇ ਆਉਣ।ਇਸ ਮੌਕੇ ਅਸ਼ੋਕ ਕੁਮਾਰ ਦੁੱਧਨ ਗੁੱਜਰਾਂ, ਵਕੀਲ ਦੁੱਧਨ ਗੁੱਜਰਾਂ, ਜਥੇਦਾਰ ਤਰਸੇਮ ਸਿੰਘ ਕੋਟਲਾ,ਰਾਜ ਕੁਮਾਰ ਸੈਣੀ,ਨੰਦ ਲਾਲ ਸਨੌਰ, ਸਾਬਕਾ ਸਰਪੰਚ ਗੁਰਦੀਪ ਸਿੰਘ, ਬਿਕਰਮ ਫਰੀਦਪੁਰ ਕੁਲਵੰਤ ਫਰੀਦਪੁਰ, ਬੰਟੀ ਹਸਨਪੁਰ, ਰਾਮਪਾਲ ਸਾਬਕਾ ਸਰਪੰਚ ਅਤੇ ਜਸਵਿੰਦਰ ਸਿੰਘ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ਕਿਸਾਨਾਂ ’ਤੇ ਵਾਧੂ ਬੋਝ–ਭਟੇੜੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਰਾਜੂ ਖੰਨਾ ਬਡਾਲੀ ਵਿਖੇ ਭਗਵਾਨ ਵਾਲਮੀਕਿ ਦੇ ਪ੍...
Ad Position 24