ਪਿੰਡ ਜੱਲ੍ਹਾ ਵਿਖੇ ਸ਼ਰਧਾ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ
ਸੰਗਤਾਂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਗਵਾਨ ਸ੍ਰੀ ਵਾਲਮੀਕਿ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਗਵਾਨ ਸ੍ਰੀ ਵਾਲਮੀਕਿ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਸਮੂਹ ਸੰਗਤਾਂ ਨੂੰ ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਸਾਹਿਬਾਨਾਂ ਅਤੇ ਰਹਿਬਰਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਵਿਚ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ। ਇਸ ਮੌਕੇ ਮੰਦਿਰ ਕਮੇਟੀ ਵਲੋਂ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਜੱਲ੍ਹਾ ਦੇ ਮੁੱਖ ਗ੍ਰੰਥੀ ਜੋਗਿੰਦਰ ਸਿੰਘ ਸਾਬਕਾ ਪੰਚ ਸਤਪਾਲ ਸਿੰਘ, ਪਾਲ ਸਿੰਘ ਸਾਬਕਾ ਪੰਚ, ਡਾ. ਪ੍ਰਭ ਦਿਆਲ, ਸਾਬਕਾ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੋਹਣ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਕੋਕੀ, ਬਰਿੰਦਰ ਸਿੰਘ, ਮੰਦਰ ਕਮੇਟੀ ਦੇ ਮੁੱਖ ਪ੍ਰਬੰਧਕ ਵਿੱਕੀ ਸਿੰਘ, ਸ਼ਿਵ ਕੁਮਾਰ ਸ਼ਿਵਲੂ, ਕਲਵੰਤ ਸਿੰਘ ਬੰਤਾ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਭਾਨਾ ਸਿੰਘ ਸਮੇਤ ਹੋਰ ਮੰਦਰ ਕਮੇਟੀ ਦੇ ਸਾਰੇ ਹੀ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ।