26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜ਼ਿਲ੍ਹੇ ਵਿਚ 150 ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਜਾਰੀ-ਡਾ. ਜਗਦੇਵ ਸਿੰਘ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਬਲਾਕ ਖਮਾਣੋਂ ਦੇ ਪਿੰਡਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਬਲਾਕ ਖੇੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਬਲਾਕ ਖੇੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਚੱਲ ਰਹੀਆਂ ਪਰਾਲੀ ਪ੍ਰਬੰਧਨ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਲਗਪਗ 150 ਬੇਲਰ ਪਰਾਲੀ ਪ੍ਰਬੰਧਨ ਲਈ ਚਲਾਏ ਜਾ ਰਹੇ ਹਨ। ਵੱਖ-ਵੱਖ ਪਿੰਡਾਂ ਵਿਚ ਪਰਾਲੀ ਦੀਆਂ ਗੱਠਾਂ ਬਣਾਉਣ (ਬੇਲਿੰਗ) ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਕਿਸਾਨਾਂ ਅਤੇ ਮਸ਼ੀਨਰੀ ਆਪੇ੍ਰਟਰਾਂ ਵਲੋਂ ਰੋਜ਼ਾਨਾ ਵੱਡੀ ਮਾਤਰਾ ਵਿਚ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਕੇ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਸੰਭਾਲ ਅਤੇ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਾ. ਜਗਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਜਾਣਕਾਰੀ ਅਤੇ ਮਸ਼ੀਨਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ’ਤੇ ਡਾ. ਦਮਨ ਝਾਂਜੀ ਖੇਤੀਬਾੜੀ ਅਫ਼ਸਰ ਅਫ਼ਸਰ (ਇੰਨਫੋਰਸਮੈਂਟ) ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੜਕੇ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਲੜਕੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਅਨਾਜ ਮੰਡੀ ’ਚ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਮੁਲਾਕਾਤ
Ad Position 24