26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪਿੰਡ ਵਾਸੀਆਂ ਵਲੋਂ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਤਨਗੜ੍ਹ ਰੋਡ ਤੇ ਸਥਿਤ ਵਾਲਮੀਕਿ ਮੰਦਿਰ ਵਿਖੇ ਪੂਜਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-10-2026
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪਿੰਡ ਵਾਸੀਆਂ ਵਲੋਂ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਤਨਗੜ੍ਹ ਰੋਡ ਤੇ ਸਥਿਤ ਵਾਲਮੀਕਿ ਮੰਦਿਰ ਵਿਖੇ ਪੂਜਾ ਕੀਤੀ ਗਈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੌਜੂਦਾ ਸਰਪੰਚ ਰਣਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਡਾ. ਸੁਰਜੀਤ ਸਿੰਘ ਮਲੂਕਾ ਨੇ ਦੱਸਿਆ ਕਿ ਹਰ ਸਾਲ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਤੋਂ ਸਿੱਖਿਆ ਮਿਲਦੀ ਹੈ ਕਿ ਪ੍ਰਮਾਤਮਾ ਦੇ ਨਾਮ ਦੀ ਅਰਾਧਨਾ ਨਾਲ ਜੀਵਨ ਵਿਚ ਪਲਟਾ ਆ ਸਕਦਾ ਹੈ ਅਤੇ ਉਸ ਦਾ ਜੀਵਨ ਸਫਲ ਹੋ ਸਕਦਾ ਹੈ। ਇਸ ਮੌਕੇ ਸੋਨੀ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਬੀਬੀ ਨਾਗਰਾ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਲੜਕੇ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਲੜਕੀ ਖ਼ਿਲਾਫ਼ ਕੇਸ ਦਰਜ
Ad Position 24