26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਬਰਾਬਰਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ-ਵਿਧਾਇਕ ਲਖਵੀਰ ਸਿੰਘ ਰਾਏ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਹਲਕੇ ਅੰਦਰ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਦਰਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ।

Ad Position 21
No active advertisement
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜੀ.ਟੀ ਰੋਡ ਬਾੜਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆ ਸਮੇਤ ਸ਼ਿਰਕਤ ਕਰਨ ਮੌਕੇ। ਤਸਵੀਰ: ਕਰਨ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਹਲਕੇ ਅੰਦਰ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਦਰਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵਲੋਂ ਰਚੀ ਗਈ ਸ੍ਰੀ ਰਾਮਾਇਣ ਸਾਨੂੰ ਸਚਾਈ, ਨੇਕੀ, ਮਰਿਆਦਾ, ਸੇਵਾ ਅਤੇ ਮਨੁੱਖੀ ਕਦਰਾਂ-ਕੀਮਤਾਂ ’ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਆਪਸੀ ਪਿਆਰ, ਭਾਈਚਾਰਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਮਹਾਨ ਰਹਿਬਰਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਸੇਧ ਲੈਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਸਮਾਜ ਵਿਚ ਸਮਾਨਤਾ, ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਰਮੇਸ਼ ਕੁਮਾਰ ਸੋਨੂੰ, ਕੌਂਸਲਰ ਰਾਮਪਾਲ ਸਿੰਘ, ਸੰਦੀਪ ਸਿੰਘ ਭੱਲਮਾਜਰਾ, ਬਲਜਿੰਦਰ ਸਿੰਘ, ਵਾਲਮੀਕਿ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਬਾੜਾ, ਰਜਿੰਦਰ ਸਿੰਘ, ਭਾਗ ਸਿੰਘ, ਪਾਲ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਗੈਰੀ ਬੜਿੰਗ ਵਿਧਾਇਕ ਗੈਰੀ ਬੜਿੰਗ... ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਬੀਬੀ ਨਾਗਰਾ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ
Ad Position 24