28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਬਕਾ ਸੈਨਿਕ ਪੈਨਸ਼ਨਰਾਂ ਦੇ ਲਾਈਫ਼ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ 2 ਤੋਂ 20 ਤੱਕ ਲੱਗੇਗਾ ਕੈਂਪ

. ਫਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.)

Ad Position 21
No active advertisement
ਅਜੀਤ ਡੈਸਕ 28-10-2026
. ਫਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕ ਪੈਨਸ਼ਨਰਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ, ਜੋ ਫ਼ੌਜ ਦੀ ਫੈਮਲੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ, ਲਈ ਹਰ ਸਾਲ ਨਵੰਬਰ ਮਹੀਨੇ ਵਿਚ ਆਪਣਾ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ਼ ਸਰਟੀਫਿਕੇਟ) ਜਮ੍ਹਾਂ ਕਰਵਾਉਣਾ ਲਾਜ਼ਮੀ ਹੁੰਦਾ ਹੈ। ਇਸ ਸਬੰਧੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ 2 ਤੋਂ 20 ਨਵੰਬਰ ਤੱਕ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਿਤ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਆਪਣੇ ਨਾਲ ਫ਼ੌਜ ਦੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ, ਉਸ ਬੈਂਕ ਦੀ ਪਾਸ-ਬੁੱਕ, ਜਿਸ ਵਿਚ ਪੈਨਸ਼ਨ ਆਉਂਦੀ ਹੈ, ਉਹ ਮੋਬਾਈਲ ਨੰਬਰ ਜਿਸ ’ਤੇ ਹਰ ਮਹੀਨੇ ਪੈਨਸ਼ਨ ਸਬੰਧੀ ਸੁਨੇਹਾ ਪ੍ਰਾਪਤ ਹੁੰਦਾ ਹੈ ਅਤੇ ਹੋਰ ਲੋੜੀਂਦੇ ਦਸਤਾਵੇਜ਼ ਲੈ ਕੇ ਨਿਰਧਾਰਿਤ ਸਮੇਂ ਦੌਰਾਨ ਦਫ਼ਤਰ ਵਿਖੇ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਨਸ਼ਾ ਤਸਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਅੰਬੇਮਾਜਰਾ ’ਚ ਗੁਰਮਤਿ ਸਮਾਗਮ ਕਰਵਾਇਆ ਸੰਤ ਮਹਾਂਪੁਰਸ਼ਾਂ ਤੇ ਰਾਗ...
Ad Position 24