28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਦੀ ਕਾਂਗਰਸ ’ਚ ਹੋਈ ਵਾਪਸੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤਾ ਸਵਾਗਤ

ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਰਾਜੇਸ਼ ਸ਼ਰਮਾ)- ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੜ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦਾ ਪਾਰਟੀ ਵਿਚ ਵਾਪਸੀ ਕਰਨ ’ਤੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਰਾਜੇਸ਼ ਸ਼ਰਮਾ)- ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੜ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦਾ ਪਾਰਟੀ ਵਿਚ ਵਾਪਸੀ ਕਰਨ ’ਤੇ ਸਵਾਗਤ ਕੀਤਾ। ਅਸ਼ੋਕ ਸ਼ਰਮਾ ਦੀ ਇਸ ਵਾਪਸੀ ਨੂੰ ਮੰਡੀ ਗੋਬਿੰਦਗੜ੍ਹ ਦੀ ਸਥਾਨਕ ਸਿਆਸਤ ਵਿਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਸ਼ੋਕ ਸ਼ਰਮਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਹ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਉਨ੍ਹਾਂ ਨੇ ਮੁੜ ਕਾਂਗਰਸ ਵਿਚ ਵਾਪਸੀ ਕਰਦਿਆਂ ਪਾਰਟੀ ਨਾਲ ਆਪਣੀ ਸਿਆਸੀ ਪਾਰੀ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਕਾਕਾ ਰਣਦੀਪ ਸਿੰਘ ਨਾਭਾ ਨੇ ਅਸ਼ੋਕ ਸ਼ਰਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿਚ ਮੁੜ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਥਾਨਕ ਪੱਧਰ ’ਤੇ ਮਜ਼ਬੂਤੀ ਮਿਲੇਗੀ। ਇਸ ਦੌਰਾਨ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਅਸ਼ੋਕ ਸ਼ਰਮਾ ਦਾ ਸਵਾਗਤ ਕੀਤਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਸਾਬਕਾ ਕੌਂਸਲਰ ਅਰਵਿੰਦ ਸਿੰਗਲਾ ਬੌਬੀ, ਕਮਲਜੀਤ ਸਿੰਘ ਅਤੇ ਨੀਰਜ ਜਲੂਰੀਆ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ- ਮਨਵੀਰ ਭੁੱਟਾ ਅਗਲੀ ਖ਼ਬਰ ਸਥਾਨਕ ਸਰਕਾਰਾਂ ਵਿਭਾਗ ਨੇ ਚੋਣ ਕਮਿਸ਼ਨ ਨੂੰ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ’ਚ ਚੋਣ ਕਰਵਾਉਣ ਲਈ ਲਿਖਿਆ ਪੱਤਰ
Ad Position 24