28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ- ਮਨਵੀਰ ਭੁੱਟਾ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਸ. ਭੁੱਟਾ ਨੇ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਲਈ ਬਹੁਤ ਜ਼ਰੂਰੀ ਹਨ, ਖੇਡਾਂ ਨਾਲ ਜੁੜ ਕੇ ਜਿੱਥੇ ਖਿਡਾਰੀ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਨ ਉੱਥੇ ਹੀ ਮਾਨਸਿਕ ਤੌਰ ਤੇ ਵੀ ਖਿਡਾਰੀਆਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇਕੋ ਇਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ। ਇਸ ਟੂਰਨਾਮੈਂਟ ਵਿਚ ਨਬੀਪੁਰ ਦੀ ਟੀਮ ਪਹਿਲੇ ਨੰਬਰ ਤੇ ਰਹੀ ਅਤੇ ਚਨਾਰਥਲ ਦੀ ਟੀਮ ਨੂੰ ਦੂਜਾ ਸਥਾਨ ਹਾਸਿਲ ਹੋਇਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੰਜੋਲੀ, ਜਸਵੀਰ ਸਿੰਘ ਸੋਢੀ, ਬਿੰਦਰ ਪੰਜੋਲੀ, ਹੈਪੀ ਰੁੜਕੀ, ਹਰਮਨਦੀਪ ਸਿੰਘ ਜਨਰਲ ਸਕੱਤਰ ਮੂਲੇਪੁਰ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਲਾਡੀ ਪੰਜੋਲਾ, ਗੁਰਲਾਲ, ਪ੍ਰਧਾਨ ਸਲੀਮ ਮਾਣਕੀ, ਗੁਰਮੀਤ ਸਿੰਘ, ਗੁਰਦੀਪ ਸਿੰਘ, ਅਮਨਾ, ਰਾਹੁਲ, ਅਰਸ਼, ਸਨੀ, ਸਹਿਜਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਅਮਿਤ, ਸ਼ਿਵ ਤੇ ਸ਼ਨੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੋਰਮੈਨ ਬਲਵੀਰ ਸਿੰਘ ਸਿੱਧੂ ਨੂੰ ਸਦਮਾ, ਮਾਮੀ ਦਾ ਦਿਹਾਂਤ ਅਗਲੀ ਖ਼ਬਰ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਦੀ ਕਾਂਗਰਸ ’ਚ ਹੋਈ ਵਾਪਸੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨ...
Ad Position 24