28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੈ ਮਾਂ ਨੈਣਾ ਦੇਵੀ ਕਲੱਬ ਨੇ ਭਗਵਤੀ ਜਾਗਰਣ ਕਰਵਾਇਆ

ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਜੈ ਮਾਂ ਨੈਣਾਂ ਦੇਵੀ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ 14ਵਾਂ ਵਿਸ਼ਾਲ ਭਗਵਤੀ ਜਾਗਰਣ ਕਲੱਬ ਦੇ ਪ੍ਰਧਾਨ ਚਰਨਜੀਤ ਚੰਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਰਸਮ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 28-10-2026
ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਜੈ ਮਾਂ ਨੈਣਾਂ ਦੇਵੀ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ 14ਵਾਂ ਵਿਸ਼ਾਲ ਭਗਵਤੀ ਜਾਗਰਣ ਕਲੱਬ ਦੇ ਪ੍ਰਧਾਨ ਚਰਨਜੀਤ ਚੰਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਰਸਮ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਨਿਭਾਈ ਗਈ। ਜਾਗਰਣ ਦੌਰਾਨ ਵੱਡੀ ਗਿਣਤੀ ਵਿਚ ਮਾਤਾ ਰਾਣੀ ਦੇ ਭਗਤਾਂ ਨੇ ਸ਼ਿਰਕਤ ਕਰਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਾਗਰਣ ਦੌਰਾਨ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ, ਧੀਮਾਨ ਸਿਸਟਰ ਅਤੇ ਜੀਵਨ ਬਾਬਾ ਨੇ ਮਾਤਾ ਰਾਣੀ ਦੀਆਂ ਭੇਟਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜੈ ਮਾਂ ਨੈਣਾਂ ਦੇਵੀ ਕਲੱਬ ਦੇ ਪ੍ਰਧਾਨ ਚਰਨਜੀਤ ਚੰਨਾ ਅਤੇ ਸਮੁੱਚੀ ਪ੍ਰਬੰਧਕ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਹਰ ਸਾਲ ਵਿਸ਼ਾਲ ਭਗਵਤੀ ਜਾਗਰਣ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਧਰਮ ਅਤੇ ਅਧਿਆਤਮਿਕਤਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਪ੍ਰਭੂ ਭਗਤੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਕਲੱਬ ਪ੍ਰਧਾਨ ਚਰਨਜੀਤ ਸਿੰਘ ਚੰਨਾ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਜਾਗਰਣ ਵਿਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਧਰਮਪਾਲ ਸਿੰਘ, ਅਮਰਜੀਤ ਸਿੰਘ ਅੰਬੀ, ਸਾਗਰ ਮੀਤ ਪ੍ਰਧਾਨ, ਅਜੇ ਕੁਮਾਰ ਨੰਬਰਦਾਰ, ਰਵੀ ਕੁਮਾਰ, ਰਾਕੇਸ਼ ਕੁਮਾਰ, ਰੋਮੀਓ, ਸ਼ਿਵਾ, ਸੰਜੇ, ਕਰਨ ਕੁਮਾਰ, ਸੁਮਿਤ ਕੁਮਾਰ, ਦੀਵਾਨਾ, ਸ਼ਿਵ ਕੁਮਾਰ, ਅਲਬਖਸ, ਐਮ. ਪੀ. ਭਗਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ‘ਮਹਿੰਦੀ ਕੈਂਪ’ ਅੱਜ ਅਗਲੀ ਖ਼ਬਰ ਡੀ. ਏ. ਪੀ. ਖ਼ਾਦ ਦੀ ਕਿੱਲਤ ਕਾਰਨ ਕਣਕ ਤੇ ਆਲੂਆਂ ਦੀ ਬਿਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਅਮਲੋਹ ਦੀਆਂ ਦੁਕਾਨਾਂ ਤੇ ਸਹਿਕ...
Ad Position 24