28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦੇਣ- ਡੀ. ਸੀ. ਕਿਸਾਨਾਂ ਨੂੰ ਖ਼ਰੀਦ ਕੀਤੀ ਫ਼ਸਲ ਦੀ 634.19 ਕਰੋੜ ਦੀ ਅਦਾਇਗੀ ਹੋਈ

ਫਤਹਿਗੜ੍ਹ ਸਾਹਿਬ, 27 ਅਕਤੂਬਰ (ਰਾਜਿੰਦਰ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਪੂਰੀ ਤਰਾਂ ਪੱਕਣ ਉਪਰੰਤ ਹੀ ਕਰਨ ਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।

Ad Position 21
No active advertisement
ਅਜੀਤ ਡੈਸਕ 28-10-2026
ਫਤਹਿਗੜ੍ਹ ਸਾਹਿਬ, 27 ਅਕਤੂਬਰ (ਰਾਜਿੰਦਰ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਪੂਰੀ ਤਰਾਂ ਪੱਕਣ ਉਪਰੰਤ ਹੀ ਕਰਨ ਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਮੰਡੀ ਲਿਜਾਣ ਤੋਂ ਪਹਿਲਾਂ ਨਮੀ ਦੀ ਜਾਂਚ ਜ਼ਰੂਰ ਕਰਵਾਉਣ। ਜੇਕਰ ਨਮੀ ਨਿਰਧਾਰਿਤ 17 ਫ਼ੀਸਦੀ ਹੱਦ ਤੋਂ ਵੱਧ ਹੋਵੇ ਤਾਂ ਝੋਨੇ ਨੂੰ ਚੰਗੀ ਤਰਾਂ ਸੁਕਾਉਣ ਉਪਰੰਤ ਹੀ ਮੰਡੀ ਲਿਆਂਦਾ ਜਾਵੇ, ਤਾਂ ਜੋ ਖ਼ਰੀਦ ਵਿਚ ਦੇਰੀ ਤੇ ਬੇਲੋੜੀ ਖ਼ੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਿੱਲੇ ਝੋਨੇ ਦੀ ਕਟਾਈ ਬਿਲਕੁਲ ਨਾ ਕਰਨ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 2 ਲੱਖ 86 ਹਜ਼ਾਰ 366 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2 ਲੱਖ 80 ਹਜ਼ਾਰ 240 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਮੰਡੀਆਂ ਵਿਚ ਖ਼ਰੀਦੇ ਗਏ ਕੁੱਲ ਝੋਨੇ ਵਿਚੋਂ 2 ਲੱਖ 11 ਹਜ਼ਾਰ 400 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਗਈ ਹੈ ਤੇ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 634.19 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ। ਮੰਡੀਆਂ ਵਿਚ ਖ਼ਰੀਦੇ ਗਏ ਕੁੱਲ ਝੋਨੇ ਵਿਚੋਂ ਪਨਗ੍ਰੇਨ ਵਲੋਂ 128097 ਮੀਟਰਿਕ ਟਨ, ਮਾਰਕਫੈਡ ਵਲੋਂ 51786 ਮੀਟਰਿਕ ਟਨ, ਪਨਸਪ ਵਲੋਂ 61699 ਮੀਟਰਿਕ ਟਨ, ਵੇਅਰ ਹਾਊਸ ਵਲੋਂ 29612 ਮੀਟਰਿਕ ਟਨ, ਐਫ.ਸੀ.ਆਈ. ਵਲੋਂ 8632 ਮੀਟਰਿਕ ਟਨ ਤੇ ਵਪਾਰੀਆਂ ਵਲੋਂ 1078 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਦੋ-ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
Ad Position 24