ਰਾਜਿੰਦਰ ਸਿੰਘ ਛੰਨਾਂ ਵਲੋਂ ਬੈਠਕਾਂ ਦਾ ਸਿਲਸਿਲਾ ਜਾਰੀ
ਸਮਾਣਾ, 27 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਰਜਿੰਦਰ ਸਿੰਘ ਫਤਿਹਗੜ੍ਹ ਛੰਨਾ ਨੇ ਹਲਕਾ ਸਮਾਣਾ ਵਿਚ ਆਪਣੀਆਂ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ। ਉਨ੍ਹਾਂ ਵਲੋਂ ਪਿੰਡਾਂ ਤੇ ਸਮਾਣਾ ਸ਼ਹਿਰ ਵਿਚ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰਦਿਆਂ ਕਈ ਪਿੰਡਾਂ ਵਿਚ ਉਥੋਂ ਦੇ ਪਤਵੰਤਿਆਂ ਨਾਲ ਬੈਠਕਾਂ ਕੀਤੀਆਂ।
ਸਮਾਣਾ, 27 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਰਜਿੰਦਰ ਸਿੰਘ ਫਤਿਹਗੜ੍ਹ ਛੰਨਾ ਨੇ ਹਲਕਾ ਸਮਾਣਾ ਵਿਚ ਆਪਣੀਆਂ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ। ਉਨ੍ਹਾਂ ਵਲੋਂ ਪਿੰਡਾਂ ਤੇ ਸਮਾਣਾ ਸ਼ਹਿਰ ਵਿਚ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰਦਿਆਂ ਕਈ ਪਿੰਡਾਂ ਵਿਚ ਉਥੋਂ ਦੇ ਪਤਵੰਤਿਆਂ ਨਾਲ ਬੈਠਕਾਂ ਕੀਤੀਆਂ। ਭਾਈ ਰਜਿੰਦਰ ਸਿੰਘ ਛੰਨਾ ਨੇ ਆਖਿਆ ਕਿ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਸੱਤਾ ਵਿਚ ਲਿਆਂਦਾ ਸੀ ਪਰ ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਪੰਜਾਬ ਦੇ ਸਰੋਤਾਂ ਦੀ ਅੰਨ੍ਹੀ ਲੁੱਟ ਜਾਰੀ ਰੱਖੀ ਹੋਈ ਹੈ। ਉਨ੍ਹਾਂ ਆਖਿਆ ਕਿ ਬਦਲਾਅ ਲਈ ਪਾਈਆਂ ਵੋਟਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੇ ਲੁੱਟ ਅਤੇ ਤਸ਼ੱਦਦ ਦਾ ਲਾਈਸੈਂਸ ਮੰਨ ਲਿਆ ਹੈ। ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਮੁਕਾਉਣ ਅਤੇ ਨਿਰਦੋਸ਼ ਲੋਕਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਵਾਂਗ ਜੇਲ੍ਹਾਂ ਵਿਚ ਬੰਦ ਕਰਨ ਦਾ ਸਿਲਸਿਲਾ ਜਾਰੀ ਹੈ। ‘ਆਪ’ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਤੰਤਰ ਦਾ ਘਾਂਣ ਜਾਰੀ ਰੱਖਿਆ ਹੋਇਆ ਹੈ। ਬੇਰੁਜ਼ਗਾਰੀ ਸਰਕਾਰ ਦੇ ਸਿਰ ਚੜ੍ਹ ਕੇ ਬੋਲ ਰਹੀ ਹੈ। ਬੈਠਕਾਂ ਨੂੰ ਪਰਮਜੀਤ ਸਿੰਘ ਖ਼ਾਨਪੁਰ ਸਣੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।