27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਧਾਇਕ ਜੌੜਾਮਾਜਰਾ ਨੇ ਭਾਈ ਹਵਾਰਾ ਦੀ ਪੈਰੋਲ ਦੀ ਕੀਤੀ ਵਕਾਲਤ

ਸਮਾਣਾ, 27 ਅਕਤੂਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਉਨ੍ਹਾਂ ਨੂੰ ਆਪਣੀ ਬਜ਼ੁਰਗ ਮਾਤਾ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਦੀ ਸੇਵਾ-ਸੰਭਾਲ ਲਈ ਬਾਹਰ ਆਉਣ ਦਾ ਮੌਕਾ ਮਿਲਦਾ ਹੈ ਤਾਂ ਇਹ ਬਹੁਤ ਵੱਡਾ ਪੁੰਨ ਦਾ ਕਾਰਜ ਹੋਵੇਗਾ।

Ad Position 21
No active advertisement
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਿਧਾਨ ਸਭਾ ਵਿਚ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਉਠਾਉਂਦੇ ਹੋਏ। ਅਜੀਤ ਤਸਵੀਰ 28-10-2026
ਸਮਾਣਾ, 27 ਅਕਤੂਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਉਨ੍ਹਾਂ ਨੂੰ ਆਪਣੀ ਬਜ਼ੁਰਗ ਮਾਤਾ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਦੀ ਸੇਵਾ-ਸੰਭਾਲ ਲਈ ਬਾਹਰ ਆਉਣ ਦਾ ਮੌਕਾ ਮਿਲਦਾ ਹੈ ਤਾਂ ਇਹ ਬਹੁਤ ਵੱਡਾ ਪੁੰਨ ਦਾ ਕਾਰਜ ਹੋਵੇਗਾ। ਵਿਧਾਇਕ ਜੌੜਾਮਾਜਰਾ ਨੇ ਇਸ ਮਾਮਲੇ ਨੂੰ ਮਨੁੱਖੀ ਅਤੇ ਪਰਿਵਾਰਕ ਸੰਵੇਦਨਾਵਾਂ ਨਾਲ ਜੋੜਦਿਆਂ ਬਜ਼ੁਰਗ ਮਾਤਾ ਦੀ ਦੇਖਭਾਲ ਦੇ ਮਹੱਤਵ ਵਲ ਧਿਆਨ ਦਿਵਾਇਆ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਸੰਬੰਧ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਵੇਂ ਵੀ ਸੰਭਵ ਹੋਵੇ, ਭਾਈ ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ ਹੈ। ਉਨ੍ਹਾਂ ਆਖਿਆ ਭਾਈ ਹਵਾਰਾ ਦੀ ਪੈਰੋਲ ਦਾ ਮਾਮਲਾ ਕਾਨੂੰਨੀ ਪ੍ਰਕਿਰਿਆ ਅਤੇ ਸਬੰਧਤ ਨਿਯਮਾਂ ਦੇ ਦਾਇਰੇ ਵਿਚ ਆਉਂਦਾ ਹੈ, ਪਰ ਪੰਜਾਬ ਸਰਕਾਰ ਇਸ ਵਾਸਤੇ ਬਹੁਤ ਕੁਝ ਕਰ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਬੱਲ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜੀਂਦੀ ਖ਼ਾਦ ਮੁਹੱਈਆ ਕਰਵਾਉਣ ’ਚ ਨਾਕਾਮ ਰਹੀ- ਗੁਰਨਾਮ ਸਿੰਘ ਢੈਠਲ
Ad Position 24