29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪ੍ਰਕਾਸ਼ ਪੁਰਬ ਮੌਕੇ ਤ੍ਰਿਵੇਣੀ ਲਗਾ ਕੇ ਕੁਦਰਤੀ ਸੋਮਿਆਂ ਦੀ ਸੰਭਾਲ ਦਾ ਦਿੱਤਾ ਸੁਨੇਹਾ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਉਣ ਮਗਰੋਂ ਵਾਤਾਵਰਨ ਦੀ ਸੰਭਾਲ ਹਿਤ ਗੁਰਦੁਆਰਾ ਸਾਹਿਬ ਦੀ ਪਾਰਕ ਵਿਚ ਤ੍ਰਿਵੇਣੀ ਦਾ ਬੂਟਾ ਲਗਾਇਆ।

Ad Position 21
No active advertisement
ਅਜੀਤ ਡੈਸਕ 29-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਉਣ ਮਗਰੋਂ ਵਾਤਾਵਰਨ ਦੀ ਸੰਭਾਲ ਹਿਤ ਗੁਰਦੁਆਰਾ ਸਾਹਿਬ ਦੀ ਪਾਰਕ ਵਿਚ ਤ੍ਰਿਵੇਣੀ ਦਾ ਬੂਟਾ ਲਗਾਇਆ।ਇਸ ਮੌਕੇ ਡਾ. ਹਰਬੰਸ ਲਾਲ ਨੇ ਸਮੁੱਚੀਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦੇ ਉਪਦੇਸ਼ ’ਤੇ ਪਹਿਰਾ ਦਿੰਦੇ ਹੋਏ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਵੀ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਆਪੋ-ਆਪਣੇ ਧਰਮ ਵਿਚ ਪਰਪੱਕ ਹੋਣ ਦੇ ਨਾਲ-ਨਾਲ ਕੁਦਰਤ ਦੇ ਅਨਮੋਲ ਖ਼ਜ਼ਾਨੇ ਨੂੰ ਸੰਭਾਲਣ ਦਾ ਸੰਦੇਸ਼ ਵੀ ਦਿੰਦੇ ਹਨ। ਇਸ ਮੌਕੇ ’ਤੇ ਸਾਬਕਾ ਮੰਤਰੀ ਡਾ: ਹਰਬੰਸ ਲਾਲ, ਕਿਸਾਨ ਆਗੂ ਜੀਤ ਸਿੰਘ ਰਾਮਗੜ੍ਹ, ਜਗਵੀਰ ਸਿੰਘ ਤਰਖੇੜੀ, ਬਲਦੇਵ ਸਿੰਘ ਚੌਰਵਾਲਾ, ਸ਼ਸ਼ੀ ਭੂਸ਼ਨ ਉੱਪਲ ਪ੍ਰਧਾਨ ਸ੍ਰੀ ਹਨੂੰਮਾਨ ਸੇਵਾ ਦਲ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਸ਼ਾਮ ਸਿੰਘ ਮਹਿਰਾ ਮੰਡੋਫਲ, ਨੰਬਰਦਾਰ ਦਲਬੀਰ ਸਿੰਘ ਭੈਰੋਂਪੁਰ, ਦਰਸ਼ਨ ਸਿੰਘ ਸੌਂਟੀ, ਨਿਰਮਲ ਸਿੰਘ ਰਸੀਦਪੁਰ, ਹਰਭਜਨ ਸਿੰਘ, ਗੁਰਦੀਪ ਸਿੰਘ ਭਾਗਨਪੁਰ, ਸੁਖਵੀਰ ਸਿੰਘ ਚੌਰਵਾਲਾ ਤੇ ਦਲਜਿੰਦਰ ਸਿੰਘ ਗੋਬਿੰਦਗੜ੍ਹ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਦਿਲ ਦੇ ਰੋਗਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰ ਨੇ ਸਹਿਕਾਰਤਾ ਵਿਭਾਗ ’ਚ ਨਵੇਂ ਨਿਯਮ ਬਣਾ ਕੇ ਕਿਸਾਨਾਂ ਨੂੰ ਸਿੱਧੇ ਫਾਹੇ ਟੰਗਿਆ- ਸੈਦਪੁਰਾ
Ad Position 24