28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੰਗਰੂਰ ਰੈਲੀ ਸੰਬੰਧੀ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਚੰਨੀ ਖਮਾਣੋਂ ਪਹੁੰਚੇ

ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਬਸੀ ਪਠਾਣਾਂ ਦੇ ਖੇਤਰ ਖਮਾਣੋਂ ਵਿਖੇ ਹੋਈ ਮੀਟਿੰਗ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ। ਮਾਲਵਾ ਸਵੀਟਸ ਦੇ ਹਾਲ ਵਿਚ ਰੱਖੀ ਇਸ ਮੀਟਿੰਗ ਵਿਚ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਸੰਗਰੂਰ ਰੈਲੀ ਵਿਚ ਭਾਰਤ ਦੇ ਵਿਰੋਧੀ ਧਿਰ ਨੇਤਾ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ।

Ad Position 21
No active advertisement
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਮਾਣੋਂ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਉਪਰੰਤ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 29-10-2026
ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਬਸੀ ਪਠਾਣਾਂ ਦੇ ਖੇਤਰ ਖਮਾਣੋਂ ਵਿਖੇ ਹੋਈ ਮੀਟਿੰਗ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ। ਮਾਲਵਾ ਸਵੀਟਸ ਦੇ ਹਾਲ ਵਿਚ ਰੱਖੀ ਇਸ ਮੀਟਿੰਗ ਵਿਚ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਸੰਗਰੂਰ ਰੈਲੀ ਵਿਚ ਭਾਰਤ ਦੇ ਵਿਰੋਧੀ ਧਿਰ ਨੇਤਾ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਇਸ ਵਿਸ਼ਾਲ ਰੈਲੀ ਨੂੰ ਯਾਦਗਾਰੀ ਤੇ ਇਤਿਹਾਸਕ ਬਣਾਉਣ ਲਈ ਸਾਰੇ ਪੰਜਾਬ ਵਿਚੋਂ ਕਾਂਗਰਸ ਪਾਰਟੀ ਵਰਕਰ ਅਤੇ ਆਮ ਲੋਕ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਤੇ ਚੇਅਰਮੈਨ ਚੋਣ ਕੰਪੇਨ ਕਮੇਟੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਇਸ ਰੈਲੀ ਤੋਂ ਬਾਅਦ ਵੱਡੇ ਪੱਧਰ ਤੇ ਚੋਣ ਪ੍ਰਚਾਰ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਬਸੀ ਪਠਾਣਾਂ ਹਲਕੇ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਲਗਾਉਂਦੇ ਹੋਏ ਕਿਹਾ ਕਿ ਹਲਕੇ ਵਿਚੋਂ ਵੱਧ ਤੋਂ ਵੱਧ ਵਰਕਰਾਂ ਦਾ ਇਸ ਰੈਲੀ ਵਿਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿਚ ਹਾਜ਼ਰ ਸੀਨੀਅਰ ਆਗੂ ਡਾ. ਮਨੋਹਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਸ਼ਵਾਸ ਦਿਵਾਇਆ ਕਿ ਅੱਜ ਤੋਂ ਹੀ ਹਲਕੇ ਵਿਚ ਰੈਲੀ ਸੰਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਇਕ ਵੱਡੇ ਕਾਫ਼ਲੇ ਦੇ ਰੂਪ ਵਿਚ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਸੂਬਾ ਸਕੱਤਰ ਸਾਬਕਾ ਤੇ ਕੌਂਸਲ ਪ੍ਰਧਾਨ ਓਮ ਪ੍ਰਕਾਸ਼ ਤਾਂਗੜੀ, ਸਾਬਕਾ ਕੌਂਸਲ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ, ਸਾਬਕਾ ਕੌਂਸਲ ਪ੍ਰਧਾਨ ਰਮੇਸ਼ ਕੁਮਾਰ ਗੁਪਤਾ ਬਸੀ ਪਠਾਣਾਂ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾਂ ਕਲਾਂ, ਜ਼ਿਲ੍ਹਾ ਇੰਟਕ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਬਲਾਕ ਸੰਮਤੀ ਮੈਂਬਰ ਧਰਮ ਸਿੰਘ ਨੰਬਰਦਾਰ, ਸੂਬਾ ਇੰਟਕ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਸਾਬਕਾ ਕੌਂਸਲਰ ਬਬਲਾ, ਕਾਂਗਰਸ ਰੂਰਲ ਡਿਵੈਲਪਮੈਂਟ ਕਮੇਟੀ ਦੇ ਡਾਇਰੈਕਟਰ ਰਾਣਾ ਰਵਿੰਦਰ ਮਨੈਲਾ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਅਮਰਗੜ੍ਹ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਬਲਾਕ ਪ੍ਰਧਾਨ ਗਗਨ ਬਾਗੜੀ, ਰਮੇਸ਼ ਕੁਮਾਰ ਸੀ.ਆਰ, ਜਸਵੀਰ ਸਿੰਘ ਕੱਜਲ ਮਾਜਰਾ, ਜ਼ਿਲ੍ਹਾ ਸਾਬਕਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਹੁਸੈਨਪੁਰ, ਸਰਪੰਚ ਜਸਵਿੰਦਰ ਸਿੰਘ ਮਨਸੂਰਪੁਰ, ਬਲਾਕ ਯੂਥ ਪ੍ਰਧਾਨ ਹਰਜਸ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪਨੈਚਾਂ, ਐਨ.ਕੇ. ਸ਼ਰਮਾ ਫਰੌਰ, ਲੱਕੀ ਧੀਮਾਨ, ਗੁਰੀ ਮਹਿਦੂਦਾਂ, ਬਲਾਕ ਇੰਟਕ ਪ੍ਰਧਾਨ ਹਰੀਸ਼ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਖਮਾਣੋਂ ਬਲਾਕ ਕਮੇਟੀ ਵਲੋਂ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ ਨੇ ਸਿਰੋਪਾਉ ਪਾ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਿਸ਼ਵ ਅੰਕੜਾ ਦਿਵਸ ਮੌਕੇ ਵਿਸ਼ਵ ਯੂਨੀਵਰਸਿਟੀ ਵਿਖੇ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲਾ
Ad Position 24