28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਤਾ ਗੁਜਰੀ ਕਾਲਜ ਵਿਖੇ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ਵੋਟਿੰਗ, ਲੋਕਤੰਤਰ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਕੁੱਲ 30 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਜਾਗਰੂਕਤਾ ਭਰਪੂਰ ਪੋਸਟਰਾਂ ਰਾਹੀਂ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ਵੋਟਿੰਗ, ਲੋਕਤੰਤਰ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਕੁੱਲ 30 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਜਾਗਰੂਕਤਾ ਭਰਪੂਰ ਪੋਸਟਰਾਂ ਰਾਹੀਂ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਇਹ ਸਮਾਗਮ ਐੱਸ. ਡੀ. ਐੱਮ. ਅਤੇ ਈ. ਆਰ. ਓ. ਕਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ ਹੇਠ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬੀ. ਏ. ਭਾਗ ਪਹਿਲਾ ਦੇ ਕਰਨਵੀਰ ਸਿੰਘ ਨੇ ਪਹਿਲਾ, ਸ਼ਨੀ ਰਾਣਾ ਨੇ ਦੂਸਰਾ ਅਤੇ ਗੁਲਸ਼ਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਦਿਆਰਥੀਆਂ ਨਵਦੀਪ ਸਿੰਘ ਅਤੇ ਸਿਮਰਨ ਚਾਨੇ ਨੇ ਹੌਸਲਾ-ਅਫ਼ਜ਼ਾਈ ਸਨਮਾਨ ਪ੍ਰਾਪਤ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੋਟਰ ਜਾਗਰੂਕਤਾ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਵੀਪ ਦੇ ਨੋਡਲ ਅਫ਼ਸਰ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ। ਟੀਮ ਮੈਂਬਰ ਖੁਸ਼ਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ ਐੱਸ. ਆਈ. ਆਰ. ਬਾਰੇ ਜਾਣਕਾਰੀ ਦਿੱਤੀ। ਇਸ ਮਗਰੋਂ ਟੀਮ ਮੈਂਬਰ ਅਮਿਤ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਜਾਗਰੂਕ ਕੀਤਾ। ਇਸ ਸਮਾਗਮ ਦੌਰਾਨ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਅਤੇ ਪ੍ਰੋ. ਬਨਿੰਦਰ ਕੌਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡਾਂ ’ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਵਾਰਿਸ ਪੰਜਾਬ ਦੇ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਨੂੰ ਪੁਲਿਸ ਵਲੋਂ ਘਰ ਵਿਚ ਕੀਤਾ ਗਿਆ ਨਜ਼ਰਬੰਦ
Ad Position 24