30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਰਲਡ ਯੂਨੀਵਰਸਿਟੀ ਵਿਖੇ ‘ਸਮਕਾਲੀ ਵਿਸ਼ਵ ਰਾਜਨੀਤੀ ਤੇ ਪੰਜਾਬ ਦੀ ਸਥਿਤੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਸਮਕਾਲੀ ਵਿਸ਼ਵ ਰਾਜਨੀਤੀ ਤੇ ਪੰਜਾਬ ਦੀ ਸਥਿਤੀ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.

Ad Position 21
No active advertisement
ਵਿਸ਼ਵ ਯੂਨੀਵਰਸਿਟੀ ਵਿਚ ਸਮਕਾਲੀ ਵਿਸ਼ਵ ਰਾਜਨੀਤੀ ਅਤੇ ਪੰਜਾਬ ਬਾਰੇ ਕੌਮੀ ਸੈਮੀਨਾਰ ਦੌਰਾਨ ਹਾਜ਼ਰ ਪਤਵੰਤੇ ਸੱਜਣ ਅਤੇ ਅਧਿਆਪਕ ਸਾਹਿਬਾਨ। ਤਸਵੀਰ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਸਮਕਾਲੀ ਵਿਸ਼ਵ ਰਾਜਨੀਤੀ ਤੇ ਪੰਜਾਬ ਦੀ ਸਥਿਤੀ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਸਮਕਾਲੀ ਵਿਸ਼ਵ ਰਾਜਨੀਤੀ ਨੂੰ ਸਮਝਣ ਲਈ ਅਕਾਦਮਿਕ ਵਿਚਾਰ-ਵਟਾਂਦਰੇ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਤੇ ਖੋਜਾਰਥੀਆਂ ਨੂੰ ਵਿਸ਼ਵ ਪੱਧਰ ’ਤੇ ਵਾਪਰ ਰਹੀਆਂ ਰਾਜਨੀਤਕ ਤਬਦੀਲੀਆਂ ਤੇ ਪੰਜਾਬ ’ਤੇ ਉਨ੍ਹਾਂ ਦੇ ਪੈ ਰਹੇ ਅਸਰਾਂ ਬਾਰੇ ਡੂੰਘੀ ਸਮਝ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਪਾਣੀ ਅਤੇ ਮਿੱਟੀ ਵਰਗੇ ਕੁਦਰਤੀ ਸਰੋਤਾਂ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰੋਤਾਂ ਦਾ ਲਗਾਤਾਰ ਹੋ ਰਿਹਾ ਨਿਘਾਰ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਨ੍ਹਾਂ ਦੀ ਰਾਖੀ ਲਈ ਠੋਸ ਉਪਰਾਲੇ ਕਰਨੇ ਲਾਜ਼ਮੀ ਹਨ। ਵਰਲਡ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਤੇ ਡੀਨ, ਭਾਸ਼ਾਵਾਂ, ਡਾ. ਸਿਕੰਦਰ ਸਿੰਘ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਬਦਲਦੇ ਕੌਮਾਂਤਰੀ ਸਿਆਸੀ ਪ੍ਰਸੰਗ ਵਿਚ ਪੰਜਾਬ ਦੀ ਰਾਜਨੀਤਕ, ਭੂਗੋਲਿਕ ਤੇ ਸਭਿਆਚਾਰਕ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਮੁੱਖ ਵਕਤਾ ਪ੍ਰੋ. ਕੁਲਦੀਪ ਸਿੰਘ ਸਾਬਕਾ ਪ੍ਰੋਫੈਸਰ ਰਾਜਨੀਤੀ ਵਿਗਿਆਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ‘ਜਲ ਸੁਰੱਖਿਆ ਅਤੇ ਪੰਜਾਬ ਇਕ ਭੂ-ਰਾਜਨੀਤਕ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ ਵੀ ਉਜਾਗਰ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਾਜਨੀਤੀ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਪ੍ਰੋ. ਸਤਨਾਮ ਸਿੰਘ ਨੇ ‘ਸਿੱਖ ਭਾਈਚਾਰਾ, ਵਿਸ਼ਵ ਰਾਜਨੀਤੀ ਅਤੇ ਪੰਜਾਬ’ ਵਿਸ਼ੇ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ ਨੇ ਪਤਵੰਤੇ ਸੱਜਣਾਂ, ਵਿਦਵਾਨ ਬੁਲਾਰਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਰਾਜਨੀਤੀ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਬਲਵਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਵਿਦਵਾਨ ਬੁਲਾਰਿਆਂ, ਭਾਗੀਦਾਰਾਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਸਹਿਯੋਗ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਮਿਸ ਨਵਨੀਤ ਕੌਰ ਨੇ ਸੁਚੱਜੇ ਢੰਗ ਨਾਲ ਨਿਭਾਈ। ਸੈਮੀਨਾਰ ਵਿਚ ਡਾ. ਹਰਦੇਵ ਸਿੰਘ, ਡੀਨ, ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼, ਡਾ. ਹਰਨੀਤ ਬਿਲਿੰਗ ਡੀਨ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ, ਡਾ. ਜਸਪ੍ਰੀਤ ਕੌਰ, ਡਾ. ਅਮਨਦੀਪ ਕੌਰ, ਰਮਨਦੀਪ ਬਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਔਰਤਾਂ ਨੇ ਕਰਵਾ ਚੌਥ ਦਾ ਤਿਉਹਾਰ ਮਨਾਇਆ ਮੰਦਰਾਂ ’ਚ ਮੱਥਾ ਟੇਕ ਕੇ ਕਰਵਾ ਚੌਥ ਦੀ ਸੁਣੀ ਕਥਾ ਅਗਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਰੋਬੋਟਿਕਸ ਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਬਾਰੇ ਵਰਕਸ਼ਾਪ 20 ਸਕੂਲਾਂ ਦੇ ਅਧਿਆਪਕਾਂ ਤੇ...
Ad Position 24