ਅਮਲੋਹ ਵਿਚ ਕਰਵਾ ਚੌਥ ਦਾ ਤਿਉਹਾਰ ਮਨਾਇਆ
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਵਿਚ ਸੁਹਾਗਣਾਂ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੁਹਾਗਣਾਂ ਨੇ ਸਵੇਰੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਸੁੰਦਰ ਕੱਪੜੇ ਪਹਿਨੇ ਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਵਰਤ ਰੱਖਿਆ।
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਵਿਚ ਸੁਹਾਗਣਾਂ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੁਹਾਗਣਾਂ ਨੇ ਸਵੇਰੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਸੁੰਦਰ ਕੱਪੜੇ ਪਹਿਨੇ ਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਵਰਤ ਰੱਖਿਆ। ਤਿਉਹਾਰ ਨੂੰ ਲੈ ਕੇ ਔਰਤਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੁਹਾਗਣਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਔਰਤਾਂ ਵਲੋਂ ਪਹਿਲਾਂ ਹੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਪਤੀ-ਪਤਨੀ ਦੇ ਪਿਆਰ ਅਤੇ ਆਪਸੀ ਸਾਂਝ ਦਾ ਪ੍ਰਤੀਕ ਮੰਨੇ ਜਾਂਦੇ ਇਸ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਪਤੀਆਂ ਵਲੋਂ ਵੀ ਆਪਣੀਆਂ ਪਤਨੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਤੋਹਫ਼ੇ ਦੇ ਕੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਗਈ।