30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਨਜ਼ੂਰ ਕੁਰੇਸ਼ੀ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸੈੱਲ ਕੋਆਰਡੀਨੇਟਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਵਲੋਂ ਮਨਜ਼ੂਰ ਕੁਰੇਸ਼ੀ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸੈੱਲ ਕੋਆਰਡੀਨੇਟਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਵਲੋਂ ਮਨਜ਼ੂਰ ਕੁਰੇਸ਼ੀ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਨਜ਼ੂਰ ਕੁਰੇਸ਼ੀ ਨੂੰ ਸਿਰੋਪਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਮਨਜ਼ੂਰ ਕੁਰੇਸ਼ੀ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮਨਜ਼ੂਰ ਕੁਰੇਸ਼ੀ ਮਿਨੋਰਟੀ ਮੋਰਚਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਪਾਰਟੀ ਦੀ ਮੁੱਖ ਤਰਜੀਹ ਹੈ। ਇਸ ਮੌਕੇ ਮਨਜ਼ੂਰ ਕੁਰੇਸ਼ੀ ਨੇ ਸਨਮਾਨ ਲਈ ਇੰਜ. ਕੰਵਰਵੀਰ ਸਿੰਘ ਟੌਹੜਾ ਅਤੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਆਗੂ ਅਮਰਿੰਦਰ ਮਾਕਨ, ਰਮੇਸ਼ ਮੇਸ਼ੀ ਪ੍ਰਧਾਨ ਐੱਸ.ਸੀ. ਮੋਰਚਾ ਮੰਡਲ, ਖੁਸ਼ਵਿੰਦਰ ਸ਼ਰਮਾ, ਸਿਮਰਨ ਢੀਂਡਸਾ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਕੋਟਲਾ ਜੱਟਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਰਾਮਦਾਸ ਨਗਰ ਦੇ ਲੋਕ ਮੁਢਲੀਆਂ ਸਹੂਲਤਾਂ ਤੋਂ ਸੱਖਣੇ- ਭੁੱਟਾ
Ad Position 24