ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਦੇ ਬੱਚਿਆਂ ਨੂੰ ਵਿੱਦਿਅਕ ਟੂਰ ਕਰਵਾਇਆ
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਇਕਬਾਲਦੀਪ ਸੰਧੂ)- ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਮੰਡੀ ਗੋਬਿੰਦਗੜ੍ਹ ਵਲੋਂ ਬੱਚਿਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਤਹਿਤ ਬੱਚਿਆਂ ਨੂੰ ਚੰਡੀਗੜ੍ਹ ਦੇ ਪ੍ਰਸਿੱਧ ਬਰਡ ਪਾਰਕ ਅਤੇ ਸੁਖਨਾ ਝੀਲ ਦਾ ਦੌਰਾ ਕਰਵਾਇਆ ਗਿਆ।
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਇਕਬਾਲਦੀਪ ਸੰਧੂ)- ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਮੰਡੀ ਗੋਬਿੰਦਗੜ੍ਹ ਵਲੋਂ ਬੱਚਿਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਤਹਿਤ ਬੱਚਿਆਂ ਨੂੰ ਚੰਡੀਗੜ੍ਹ ਦੇ ਪ੍ਰਸਿੱਧ ਬਰਡ ਪਾਰਕ ਅਤੇ ਸੁਖਨਾ ਝੀਲ ਦਾ ਦੌਰਾ ਕਰਵਾਇਆ ਗਿਆ। ਟੂਰ ਲਈ ਰਵਾਨਾ ਹੋਣ ਵਾਲੀ ਬੱਸ ਨੂੰ ਸਕੂਲ ਮੈਨੇਜਮੈਂਟ ਦੇ ਉਪ ਪ੍ਰਧਾਨ ਸੁਨੀਲ ਮਿੱਤਲ ਅਤੇ ਮੈਨੇਜਰ ਰਾਕੇਸ਼ ਜੈਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਬੱਚਿਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਬਰਡ ਪਾਰਕ ਵਿਖੇ ਬੱਚਿਆਂ ਨੂੰ ਵੱਖ-ਵੱਖ ਕਿਸਮਾਂ ਦੇ ਪੰਛੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰੇ ਰਾਹੀਂ ਬੱਚਿਆਂ ਨੂੰ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਨੇੜਿਉਂ ਦੇਖਣ ਅਤੇ ਉਨ੍ਹਾਂ ਬਾਰੇ ਜਾਣਨ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਬੱਚਿਆਂ ਲਈ ਪਾਰਕ ਵਿਚ ਝੂਲਿਆਂ ਤੇ ਖੇਡਾਂ ਦਾ ਪ੍ਰਬੰਧ ਵੀ ਕੀਤਾ ਗਿਆ। ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਸਕੂਲ ਇੰਚਾਰਜ ਕੋਮਲ ਮਿੱਤਲ ਤੋਂ ਇਲਾਵਾ ਸ਼ਿਵਾਨੀ ਸ਼ਰਮਾ, ਪ੍ਰਿਆ ਯਾਦਵ, ਪਰਮਿੰਦਰ ਕੌਰ, ਮਨੀਸ਼ਾ ਗੁਪਤਾ, ਮੀਨਾਕਸ਼ੀ ਗੁਪਤਾ ਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।