ਸਨਾਤਨ ਪੋਲੀਕੋਟ ਦੇ ਸਾਲਾਨਾ ਖੇਡ ਉਤਸਵ ’ਚ 1200 ਕਰਮਚਾਰੀਆਂ ਨੇ ਲਿਆ ਹਿੱਸਾ
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ)-ਸਨਾਤਨ ਪੋਲੀਕੋਟ ਪ੍ਰਾਈਵੇਟ ਲਿਮਟਿਡ ਵਲੋਂ ਸਾਲਾਨਾ ਖੇਡ ਉਤਸਵ ਕਰਵਾਇਆ ਗਿਆ। ਇਸ ਹਫ਼ਤਾ ਭਰ ਚੱਲੇ ਖੇਡ ਸਮਾਗਮ ਵਿਚ ਕੰਪਨੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 1200 ਕਰਮਚਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ)-ਸਨਾਤਨ ਪੋਲੀਕੋਟ ਪ੍ਰਾਈਵੇਟ ਲਿਮਟਿਡ ਵਲੋਂ ਸਾਲਾਨਾ ਖੇਡ ਉਤਸਵ ਕਰਵਾਇਆ ਗਿਆ। ਇਸ ਹਫ਼ਤਾ ਭਰ ਚੱਲੇ ਖੇਡ ਸਮਾਗਮ ਵਿਚ ਕੰਪਨੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 1200 ਕਰਮਚਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਆਰ. ਆਈ. ਐਮ. ਟੀ. ਗਰਾਊਂਡ ਤੇ ਐਸ. ਪੀ . ਪੀ. ਐਲ. ਗਰਾਊਂਡ ਵਿਖੇ ਵੱਖ-ਵੱਖ ਇੰਡੋਰ ਤੇ ਆਊਟਡੋਰ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪੁਰਸ਼ਾਂ ਤੇ ਮਹਿਲਾ ਕਰਮਚਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਉਤਸਵ ਦੀ ਸਮਾਪਤੀ ਕਬੱਡੀ, ਵਾਲੀਬਾਲ ਤੇ ਰੱਸਾਕਸ਼ੀ ਦੇ ਫਾਈਨਲ ਮੁਕਾਬਲਿਆਂ ਨਾਲ ਹੋਈ। ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਤੇ ਉਪ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਖੇਡਾਂ ਵਿਚ ਭਾਗ ਲੈਣ ਵਾਲੇ ਸਾਰੇ ਕਰਮਚਾਰੀਆਂ ਦੇ ਉਤਸ਼ਾਹ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਕੰਪਨੀ ਵਲੋਂ ਕਰਵਾਏ ਗਏ ਇਸ ਖੇਡ ਉਤਸਵ ਦਾ ਮੁੱਖ ਉਦੇਸ਼ ਕਰਮਚਾਰੀਆਂ ਵਿਚਕਾਰ ਆਪਸੀ ਤਾਲਮੇਲ ਵਧਾਉਣਾ, ਸੰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਵਿਭਾਗਾਂ ਵਿਚ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਹ ਖੇਡ ਸਮਾਗਮ ਕੰਪਨੀ ਦੇ ਡਾਇਰੈਕਟਰ ਵਰੁਣ ਪੀ. ਦੱਤਾਨੀ ਦੇ ਉਤਸ਼ਾਹ ਤੇ ਐਸ. ਪੀ. ਪੀ. ਐਲ. ਦੇ ਸਾਈਟ ਮੁਖੀ ਗੁਲਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਖੇਡ ਕਮੇਟੀ, ਵਲੰਟੀਅਰਾਂ, ਅਧਿਕਾਰੀਆਂ ਅਤੇ ਸਹਾਇਤਾ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ। ਸਾਲਾਨਾ ਖੇਡ ਉਤਸਵ ਨੇ ‘ਇਕ ਟੀਮ, ਇਕ ਐਸ. ਪੀ. ਪੀ. ਐਲ.’ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਦੌਰਾਨ ਟੀਮ ਵਰਕ, ਲੀਡਰਸ਼ਿਪ, ਜ਼ਿੰਮੇਵਾਰੀ ਤੇ ਆਪਸੀ ਸਤਿਕਾਰ ਵਰਗੇ ਗੁਣਾਂ ਨੂੰ ਉਤਸ਼ਾਹਿਤ ਕੀਤਾ ਗਿਆ, ਜੋ ਕਰਮਚਾਰੀਆਂ ਨੂੰ ਆਪਣੇ ਰੋਜ਼ਾਨਾ ਕੰਮਕਾਜ ਵਿੱਚ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ।