31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੀ. ਆਈ. ਐਮ. ਟੀ. ਵਿਖੇ ਉਡਾਣ ਸ਼ੀ ਲੀਡਸ ਸੀ ਇੰਸਪਾਇਰਸ ਵਿਸ਼ੇ ’ਤੇ ਕਰੀਅਰ ਕਾਨਫ਼ਰੰਸ ਕਰਵਾਈ

ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਉਡਾਣ ਸ਼ੀ ਲੀਡਸ ਸੀ ਇੰਸਪਾਇਰਸ ਵਿਸ਼ੇ ਹੇਠ ਇਕ ਕਰੀਅਰ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਗੋਬਿੰਦਗੜ੍ਹ ਐਜੂਕੇਸ਼ਨਲ ਸੋਸ਼ਲ ਐਡ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਅਤੇ ਪੀ.

Ad Position 21
No active advertisement
ਅਜੀਤ ਡੈਸਕ 31-10-2026
ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਉਡਾਣ ਸ਼ੀ ਲੀਡਸ ਸੀ ਇੰਸਪਾਇਰਸ ਵਿਸ਼ੇ ਹੇਠ ਇਕ ਕਰੀਅਰ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਗੋਬਿੰਦਗੜ੍ਹ ਐਜੂਕੇਸ਼ਨਲ ਸੋਸ਼ਲ ਐਡ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਅਤੇ ਪੀ. ਆਈ. ਐਮ. ਟੀ. ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਦੇਖ ਰੇਖ ਹੇਠ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲਗਪਗ 250 ਵਿਦਿਆਰਥਣਾਂ ਨੇ ਇਸ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੁਜ਼ਗਾਰ ਵਿਭਾਗ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਦੁਆਰਾ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਕਰੀਅਰ ਵਿਕਲਪਾਂ ਰੋਜ਼ਗਾਰ ਦੇ ਮੌਕਿਆਂ ਅਤੇ ਆਪਣੇ ਭਵਿੱਖ ਲਈ ਸਹੀ ਕਰੀਅਰ ਦੀ ਚੋਣ ਕਿਵੇਂ ਕਰਨੀ ਹੈ?, ਇਸ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ। ਇਸ ਤੋਂ ਬਾਅਦ, ਫ਼ਤਹਿਗੜ੍ਹ ਸਾਹਿਬ ਸਥਿਤ ਸੀ-ਪਾਈਟ ਸੈਂਟਰ ਦੇ ਜਸਵੰਤ ਸਿੰਘ ਤੇ ਪ੍ਰਿਅੰਕਾ ਸਦਾਨਾ ਨੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ, ਐਸ. ਐਸ. ਬੀ. ਤੇ ਐਸ. ਐਸ. ਸੀ. ਪ੍ਰੀਖਿਆਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਯੋਗਤਾ ਦੇ ਮਾਪਦੰਡਾਂ ਤਿਆਰੀ ਦੀ ਪ੍ਰਕਿਰਿਆ ਇਨ੍ਹਾਂ ਪ੍ਰੀਖਿਆਵਾਂ ਦੇ ਵੱਖ-ਵੱਖ ਪੜਾਵਾਂ ਅਤੇ ਇਨ੍ਹਾਂ ਰਾਹੀਂ ਮਿਲਣ ਵਾਲੇ ਕਰੀਅਰ ਦੇ ਮੌਕਿਆਂ ਬਾਰੇ ਦੱਸਿਆ। ਇਸ ਮੌਕੇ ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਤੋਂ ਅਜੀਤਪਾਲ ਸਿੰਘ, ਜਗਤ ਰੂਪ ਸਿੰਘ, ਕਿਸ਼ੋਰ ਕੁਮਾਰ ਤੇ ਮਨਜੀਤ ਕੌਰ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਹਰਿੰਦਰ ਸਿੰਘ ਭਾਂਬਰੀ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਲੋਹ ’ਚ ਕੀਤਾ ਮੈਡੀਕਲ ਸਟੋਰ ਸੀਲ
Ad Position 24