30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਦੇ ਹੈੱਡਵਰਕਸਾਂ ਤੇ ਭਾਖੜਾ-ਬਿਆਸ ਮੈਨੇਜਮੈਂਟ ਦਾ ਪੂਰਨ ਕੰਟਰੋਲ ਪੰਜਾਬ ਸਰਕਾਰ ਅਧੀਨ ਹੋਵੇ- ਟਿਵਾਣਾ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦਰਿਆਵਾਂ, ਨਦੀਆਂ ਦੇ ਪਾਣੀਆਂ ਅਤੇ ਹੈੱਡਵਰਕਸਾਂ ਤੋਂ ਪੈਦਾ ਹੋਣ ਵਾਲੀ ਪੰਜਾਬ ਦੀ ਬਿਜਲੀ ’ਤੇ ਕੇਂਦਰ ਸਰਕਾਰ ਉੱਤੇ ਸਮੇਂ-ਸਮੇਂ ’ਤੇ ਗੈਰ ਕਾਨੂੰਨੀ ਢੰਗ ਨਾਲ ਡਾਕਾ ਮਾਰਨ ਅਤੇ ਪੰਜਾਬ ਦੇ ਇਨ੍ਹਾਂ ਸਾਧਨਾਂ ਦੀ ਜਬਰੀ ਲੁੱਟ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਗੱਲ ਤੇ ਹੈਰਾਨੀ ਪ੍ਰਗਟ ਕੀਤੀ ਕਿ ਦੋਵੇਂ ਗੰਭੀਰ ਮੁੱਦਿਆਂ ’ਤੇ ਕੇਂਦਰ ਸਰਕਾਰ ਵਲੋਂ ਇਨਸਾਫ਼ ਦੇਣ ਦੀ ਬਜਾਏ ਹਰ ਕਦਮ ਤੇ ਹੋਰ ਵੱਡਾ ਜ਼ੁਲਮ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦਰਿਆਵਾਂ, ਨਦੀਆਂ ਦੇ ਪਾਣੀਆਂ ਅਤੇ ਹੈੱਡਵਰਕਸਾਂ ਤੋਂ ਪੈਦਾ ਹੋਣ ਵਾਲੀ ਪੰਜਾਬ ਦੀ ਬਿਜਲੀ ’ਤੇ ਕੇਂਦਰ ਸਰਕਾਰ ਉੱਤੇ ਸਮੇਂ-ਸਮੇਂ ’ਤੇ ਗੈਰ ਕਾਨੂੰਨੀ ਢੰਗ ਨਾਲ ਡਾਕਾ ਮਾਰਨ ਅਤੇ ਪੰਜਾਬ ਦੇ ਇਨ੍ਹਾਂ ਸਾਧਨਾਂ ਦੀ ਜਬਰੀ ਲੁੱਟ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਗੱਲ ਤੇ ਹੈਰਾਨੀ ਪ੍ਰਗਟ ਕੀਤੀ ਕਿ ਦੋਵੇਂ ਗੰਭੀਰ ਮੁੱਦਿਆਂ ’ਤੇ ਕੇਂਦਰ ਸਰਕਾਰ ਵਲੋਂ ਇਨਸਾਫ਼ ਦੇਣ ਦੀ ਬਜਾਏ ਹਰ ਕਦਮ ਤੇ ਹੋਰ ਵੱਡਾ ਜ਼ੁਲਮ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬੀਆਂ ਵਿਚ ਵੱਡਾ ਰੋਹ ਉਤਪੰਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਗੰਭੀਰ ਮਸਲਿਆਂ ਨੂੰ ਸਹੀ ਢੰਗ ਨਾਲ ਸਹੀ ਪਹੁੰਚ ਅਪਣਾ ਕੇ ਹੱਲ ਨਾ ਕੀਤਾ ਗਿਆ, ਤਾਂ ਇਸਦੇ ਨਤੀਜੇ ਵੱਡੇ ਖ਼ਤਰਨਾਕ ਹੋ ਸਕਦੇ ਹਨ। ਸ.ਟਿਵਾਣਾ ਨੇ ਕਿਹਾ ਕਿ ਇਹ ਹੋਰ ਵੀ ਵੱਡਾ ਧੱਕਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ, ਹਰਿਆਣਾ, ਦਿੱਲੀ ਆਦਿ ਸੂਬਿਆਂ ਨੂੰ ਨਿਰੰਤਰ ਗੈਰ ਕਾਨੂੰਨੀ ਢੰਗ ਨਾਲ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਪਾਣੀਆਂ ਨੂੰ ਜਬਰੀ ਖੋਹਣ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧ ਵਿਚ ਜਿੱਥੇ ਪੰਜਾਬ ਦੀ ਸਰਕਾਰ ਤੇ ਪ੍ਰਬੰਧ ਹੋਣਾ ਚਾਹੀਦਾ ਹੈ, ਉਸ ਦਾ ਕੰਟਰੋਲ ਕੇਂਦਰ ਸਰਕਾਰ ਨੇ ਜਬਰੀ ਆਪਣੇ ਅਧੀਨ ਕਰ ਲਿਆ ਹੈ, ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਜਾ ਸਕੇ। ਇਸੇ ਤਰ੍ਹਾਂ ਲੰਮੇ ਸਮੇਂ ਤੋਂ ਇਕ ਨਿਯਮ ਤਹਿ ਹੈ ਕਿ ਚੰਡੀਗੜ੍ਹ ਯੂ.ਟੀ ਜੋ ਪੰਜਾਬੀਆ ਨੂੰ ਉਜਾੜਕੇ ਬਣਾਇਆ ਗਿਆ ਹੈ, ਉਸ ਵਿਚ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਭਰਤੀ ਦਾ ਕੋਟਾ 60-40 ਫ਼ੀਸਦੀ ਨਾਲ ਹੋਵੇਗਾ ਪਰ ਉਸ ਦਾ ਲੰਮੇ ਸਮੇ ਤੋਂ ਉਲੰਘਣ ਕਰਕੇ ਪੰਜਾਬੀਆਂ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ ਤਾਂ ਜੋ ਉੱਥੋਂ ਦੀ ਪੰਜਾਬੀਆਂ ਦੀ ਬਹੁਗਿਣਤੀ ਦੀ ਡੈਮੋਗ੍ਰਾਫੀ ਨੂੰ ਪ੍ਰਭਾਵਿਤ ਕਰਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਪੰਜਾਬੀਆਂ ਤੇ ਸਿੱਖ ਕੌਮ ਪੂਰੀ ਤਰ੍ਹਾਂ ਨਾਲ ਸਮਝ ਚੁੱਕੀ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕੇਂਦਰ ਦੀ ਸੱਤਾ ’ਤੇ ਰਾਜ ਕਰਨ ਵਾਲੀ ਭਾਜਪਾ-ਆਰ.ਐਸ.ਐਸ, ਕਾਂਗਰਸ ਜਾਂ ਹੋਰ ਤਾਕਤਾਂ ਨੂੰ ਦ੍ਰਿੜ੍ਹਤਾ ਨਾਲ ਕਰਾਰੀ ਹਾਰ ਹੀ ਨਹੀਂ ਦੇਣਗੇ ਬਲਕਿ ਪੰਜਾਬ ਤੇ ਪੰਥ ਪ੍ਰਸਤ ਪੰਥਕ ਪਾਰਟੀਆਂ ਦੇ ਸਾਂਝੇ ਉਮੀਦਵਾਰਾਂ ਨੂੰ ਜਿਤਾਕੇ ਪੰਜਾਬੀਆਂ ਦੀ ਆਪਣੀ ਸਰਕਾਰ ਕਾਇਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਲਸ਼ਨ ਰਾਏ ਬੋਬੀ ਨੂੰ ਓ. ਬੀ. ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਹੀ ਨਹੀਂ- ਆਸ਼ਾ ਰਾਣੀ, ਰਜੇਸ਼ ਉਪਲ
Ad Position 24