30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਇਸਤਰੀ ਅਕਾਲੀ ਦਲ (ਬ) ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਰਾਜੇਸ਼ ਸ਼ਰਮਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਮੌਜੂਦਗੀ ਵਿਚ ਹੋਏ ਇਸ ਸਮਾਗਮ ਦੌਰਾਨ ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਰਾਜੇਸ਼ ਸ਼ਰਮਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਮੌਜੂਦਗੀ ਵਿਚ ਹੋਏ ਇਸ ਸਮਾਗਮ ਦੌਰਾਨ ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹਲਕੇ ਅੰਦਰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬੀਬੀ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਦੱਤਾ, ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ, ਸ਼ਸ਼ੀ ਸ਼ਰਮਾ, ਪ੍ਰਭਜੋਤ ਕੌਰ, ਅਵਤਾਰ ਸਿੰਘ, ਹਰਸਿਰਤ ਕੌਰ, ਜੱਸੀ, ਬਲਵਿੰਦਰ ਸਿੰਘ, ਪਰਗਟ ਸਿੰਘ ਡਡਹੇੜੀ, ਪਰਵੀਰ ਜੈਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਪਟਿਆਲਾ ਵਿਖੇ ਲੱਗੇ ‘ਕਿਤਾਬ ਲਵਰਜ਼ ਬੁੱਕ ਫੇਅਰ’ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਕਰਵਾ ਚੌਥ ਦੇ ਰੰਗਾਂ ’ਚ ਰੰਗਿਆ ਲਾਇਨਜ਼ ਕਵੀਨ ਦਾ ਸਮਾਗਮ, ਪੂਨਮ ਚੋਪੜਾ ਬਣੀ ਮਿਸ ਕਰਵਾ ਚੌਥ
Ad Position 24