30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਰਲਡ ਯੂਨੀਵਰਸਿਟੀ ਵਲੋਂ ਪਟਿਆਲਾ ਵਿਖੇ ਲੱਗੇ ‘ਕਿਤਾਬ ਲਵਰਜ਼ ਬੁੱਕ ਫੇਅਰ’ ਦਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਓਮੈਕਸ ਮਾਲ, ਪਟਿਆਲਾ ਵਿਖੇ ਲੱਗੇ ‘ਕਿਤਾਬ ਲਵਰਜ਼ ਬੁੱਕ ਫੇਅਰ’ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿੱਚ ਬੀ.

Ad Position 21
No active advertisement
ਅਜੀਤ ਡੈਸਕ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਓਮੈਕਸ ਮਾਲ, ਪਟਿਆਲਾ ਵਿਖੇ ਲੱਗੇ ‘ਕਿਤਾਬ ਲਵਰਜ਼ ਬੁੱਕ ਫੇਅਰ’ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿੱਚ ਬੀ. ਏ. ਤੇ ਐਮ. ਏ. ਦੇ ਲਗਪਗ 50 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਪਾਠਕ੍ਰਮ ਤੋਂ ਇਲਾਵਾ ਵੱਖ-ਵੱਖ ਸਾਹਿਤਕ ਰਚਨਾਵਾਂ ਨਾਲ ਜਾਣੂ ਕਰਵਾਉਣਾ ਸੀ। ਇਸ ਦੌਰੇ ਦੀ ਦੇਖ-ਰੇਖ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਕੀਤੀ। ਵਿਦਿਆਰਥੀਆਂ ਦੇ ਨਾਲ ਅੰਗਰੇਜ਼ੀ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਜਸਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਸਾਹਿਤ, ਗਲਪ, ਗੈਰ-ਗਲਪ, ਜੀਵਨੀਆਂ, ਇਤਿਹਾਸ ਤੇ ਹੋਰ ਵਿਸ਼ਿਆਂ ਨਾਲ ਸਬੰਧਿਤ ਪੁਸਤਕਾਂ ਦੀਆਂ ਵੱਖ-ਵੱਖ ਪ੍ਰਦਰਸ਼ਨੀਆਂ ਦੇਖੀਆਂ। ਉਨ੍ਹਾਂ ਨੂੰ ਨਵੇਂ ਲੇਖਕਾਂ ਅਤੇ ਸਾਹਿਤਕ ਰਚਨਾਵਾਂ ਬਾਰੇ ਜਾਣਨ ਦੇ ਨਾਲ-ਨਾਲ ਆਪਣੀਆਂ ਪੜ੍ਹਨ ਦੀਆਂ ਰੁਚੀਆਂ ਨੂੰ ਹੋਰ ਵਿਸ਼ਾਲ ਕਰਨ ਦਾ ਮੌਕਾ ਮਿਲਿਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ, ਪਟਿਆਲਾ ਵਿਖੇ ਵੀ ਮੱਥਾ ਟੇਕਿਆ। ਇਹ ਉਪਰਾਲਾ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ, ਸਾਹਿਤਕ ਚੇਤਨਾ ਤੇ ਨਿਰੰਤਰ ਸਿੱਖਣ ਦੀ ਭਾਵਨਾ ਵਿਕਸਿਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਮਨ-ਕਾਨੂੰਨ ਦੀ ਬਹਾਲੀ ਤੇ ਲੋਕਤੰਤਰ ਦੀ ਰਾਖੀ ਲਈ ਭਾਜਪਾ ਵਚਨਬੱਧ- ਇੰਜ. ਟੌਹੜਾ ਅਗਲੀ ਖ਼ਬਰ ਇਸਤਰੀ ਅਕਾਲੀ ਦਲ (ਬ) ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
Ad Position 24