30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡਾ. ਮਨੋਹਰ ਸਿੰਘ ਨੇ ਬਸੀ ਪਠਾਣਾਂ ’ਚ ਮੁੱਖ ਦਫ਼ਤਰ ਖੋਲ੍ਹ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਬਸੀ ਪਠਾਣਾਂ, 30 ਅਕਤੂਬਰ (ਰਾਜਿੰਦਰ ਸ਼ਰਮਾ,ਐਚ. ਐਸ.

Ad Position 21
No active advertisement
ਅਜੀਤ ਡੈਸਕ 31-10-2026
ਬਸੀ ਪਠਾਣਾਂ, 30 ਅਕਤੂਬਰ (ਰਾਜਿੰਦਰ ਸ਼ਰਮਾ,ਐਚ. ਐਸ. ਗੌਤਮ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਹਲਕੇ ’ਚ ਕਾਂਗਰਸੀ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੀਨੀਅਰ ਕਾਂਗਰਸੀ ਆਗੂ ਅਤੇ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਵਲੋਂ ਆਈ. ਟੀ. ਆਈ. ਨੇੜੇ ਆਪਣਾ ਮੁੱਖ ਦਫ਼ਤਰ ਦਾ ਉਦਘਾਟਨ ਕਰ ਦਿੱਤਾ ਗਿਆ। ਇਸ ਮੌਕੇ ਹਲਕੇ ਦੇ ਕਈ ਪ੍ਰਮੁੱਖ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ। ਆਗੂਆਂ ਵਲੋਂ ਮੁੱਖ ਦਫ਼ਤਰ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ, ਉਪਰੰਤ ਡਾ.ਮਨੋਹਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ’ਚ ਚੋਣ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਕਾਂਗਰਸ ਸਕੱਤਰ ਤੇ ਸਾਬਕਾ ਪ੍ਰਧਾਨ ਓਮ ਪ੍ਰਕਾਸ਼ ਤਾਂਗੜੀ ਅਤੇ ਜ਼ਿਲ੍ਹਾ ਇੰਟਕ ਫੈਡਰੇਸ਼ਨ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਸੇ ਦਫ਼ਤਰ ਤੋਂ ਪੰਜਾਬ ਇੰਟਕ ਫੈਡਰੇਸ਼ਨ, ਹਲਕਾ ਯੂਥ ਕਾਂਗਰਸ ਅਤੇ ਪਾਰਟੀ ਦੇ ਹੋਰ ਵਿੰਗਾਂ ਦੀਆਂ ਸਰਗਰਮੀਆਂ ਵੀ ਚਲਾਈਆਂ ਜਾਣਗੀਆਂ, ਜਿਸ ਨਾਲ ਪਾਰਟੀ ਦੇ ਵੱਖ-ਵੱਖ ਸੰਗਠਨਾਂ ਵਿਚਕਾਰ ਤਾਲਮੇਲ ਬਣਾਈ ਰੱਖਣ ਅਤੇ ਵਰਕਰਾਂ ਨੂੰ ਇਕ ਸਾਂਝੇ ਮੰਚ ’ਤੇ ਲਿਆਉਣ ਵਿਚ ਮਦਦ ਮਿਲੇਗੀ। ਡਾ. ਮਨੋਹਰ ਸਿੰਘ ਦੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਸਾਬਕਾ ਕੌਂਸਲ ਪ੍ਰਧਾਨ ਰਮੇਸ਼ ਕੁਮਾਰ ਗੁਪਤਾ, ਸਾਬਕਾ ਪ੍ਰਧਾਨ ਅਸ਼ੋਕ ਧੀਮਾਨ, ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਧਵਾ, ਸਾਬਕਾ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਨਾਹਰਾ, ਸੂਬਾ ਐਸ. ਸੀ. ਵਿੰਗ ਸਕੱਤਰ ਮਨਜੀਤ ਸਿੰਘ ਨੰਦਪੁਰ, ਡਾ.ਅਮਰਜੀਤ ਸੋਹਲ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾ ਕਲਾਂ, ਸੂਬਾ ਇੰਟਕ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਅਮਰਗੜ੍ਹ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਜਸਵੀਰ ਸਿੰਘ ਕੱਜਲਮਾਜਰਾ, ਭੁਪਿੰਦਰ ਸਿੰਘ ਹੁਸੈਨਪੁਰ, ਹਰਜਸ ਸਿੰਘ, ਹਰੀਸ਼ ਸ਼ਰਮਾ, ਹਰਮਨ ਸਿੰਘ ਸਿੱਧੂ, ਦਲਜੀਤ ਸਿੰਘ, ਦਰਸ਼ਨ ਸਿੰਘ ਮਾਵੀ, ਗੁਰਦੀਪ ਸਿੰਘ ਦੀਪਾ, ਦਰਸ਼ਨ ਸਿੰਘ ਵਜੀਦਪੁਰ, ਵਿਸ਼ਨੂੰ ਬਸੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਡਮਿੰਟਨ ਦੇ ਮੈਦਾਨ ’ਚ ਪਿਤਾ-ਧੀ ਦੀ ਜੋੜੀ ਕਰ ਰਹੀ ਹੈ ਕਮਾਲ ਅਗਲੀ ਖ਼ਬਰ ਵਿਧਾਇਕ ਰਾਏ ਨੇ ਹਲਕੇ ਦੇ 6 ਪਿੰਡਾਂ ਦੇ 1357 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ
Ad Position 24