01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਹੁਣ ਨਸ਼ਾ ਨਹੀਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)-ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਇਲਾਕਿਆਂ ਨੂੰ ਮੁੜ ਸੁਰੱਖਿਅਤ, ਸਿਹਤਮੰਦ ਤੇ ਜੀਵੰਤ ਬਣਾਉਣ ਦੇ ਸੰਕਲਪ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਛਾਣੇ ਗਏ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)-ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਇਲਾਕਿਆਂ ਨੂੰ ਮੁੜ ਸੁਰੱਖਿਅਤ, ਸਿਹਤਮੰਦ ਤੇ ਜੀਵੰਤ ਬਣਾਉਣ ਦੇ ਸੰਕਲਪ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਛਾਣੇ ਗਏ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਤਸਕਰਾਂ ਨੂੰ ਨੱਥ ਪਾਉਣ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੜ ਜ਼ਿੰਦਗੀ ਦੇ ਸੁਪਨਿਆਂ ਨਾਲ ਜੋੜਨ ਦਾ ਸਾਂਝਾ ਯਤਨ ਹੈ। ਉਨ੍ਹਾਂ ਨਗਰ ਕੌਂਸਲਾਂ, ਪੇਂਡੂ ਵਿਕਾਸ, ਜੰਗਲਾਤ, ਨਹਿਰੀ ਤੇ ਹੋਰ ਸਬੰਧਤ ਵਿਭਾਗਾਂ ਨੂੰ ਸੁੰਨਸਾਨ ਥਾਵਾਂ ਦੀ ਸਫ਼ਾਈ, ਖੰਡਰ ਇਮਾਰਤਾਂ ਦੀ ਸੰਭਾਲ, ਸਟਰੀਟ ਲਾਈਟਾਂ, ਸੀ. ਸੀ. ਟੀ. ਵੀ. ਕੈਮਰਿਆਂ ਤੇ ਜਨਤਕ ਥਾਵਾਂ ਦੀ ਸੁਰੱਖਿਆ ਸੰਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸਪਲਾਇਰਾਂ ਵਿਰੁੱਧ ਕਾਨੂੰਨੀ ਕਾਰਵਾਈ, ਸ਼ੱਕੀ ਟਿਕਾਣਿਆਂ ਦੀ ਨਿਗਰਾਨੀ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿਚ ਪੁਲਿਸ ਦੀ ਮੌਜੂਦਗੀ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਉਪਰਾਲਿਆਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਾ ਪੀੜਤਾਂ ਦੀ ਪਛਾਣ, ਇਲਾਜ, ਕਾਊਂਸਲਿੰਗ ਤੇ ਪੁਨਰਵਾਸ ਸਹੂਲਤਾਂ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਿਹਾ। ਰੋਜ਼ਗਾਰ ਵਿਭਾਗ ਨੂੰ ਨਸ਼ਾ ਛੱਡ ਰਹੇ ਨੌਜਵਾਨਾਂ ਲਈ ਹੁਨਰ ਸਿਖਲਾਈ ਤੇ ਸਵੈ-ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਿਤ ਪ੍ਰੋਫਾਰਮੇ ਵਿਚ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ. ਪੀ. ਹਰਵੰਤ ਕੌਰ, ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ. ਡੀ. ਐਮ. ਬਸੀ ਪਠਾਣਾਂ ਦੀਪਜੋਤ ਕੌਰ, ਐਸ. ਡੀ. ਐਮ. ਖਮਾਣੋਂ ਅਰਵਿੰਦ ਗੁਪਤਾ, ਐਸ. ਡੀ. ਐਮ. ਅਮਲੋਹ ਹਰਵੀਰ ਕੌਰ, ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਸਿਵਲ ਸਰਜਨ ਅਰਵਿੰਦਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਕਿਸੇ ਭੇਦਭਾਵ ਤੋਂ ਖਮਾਣੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ-ਸੁਨੀਤਾ ਰਾਣੀ ਅਗਲੀ ਖ਼ਬਰ ਹਲਕਾ ਵਾਸੀਆਂ ਦੇ ਸਹਿਯੋਗ ਤੇ ਪਿਆਰ ਸਦਕਾ, ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ-ਵਿਧਾਇਕ ਲਖਵੀਰ ਰਾਏ
Ad Position 24