01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਛੋਟੇ ਸ਼ਹਿਰ ਦੀ ਧੀ ਕਨਿਸ਼ਕਾ ਨੇ ਸ਼ੂਟਿੰਗ ਵਿਚ ਮਾਰੀ ਮੱਲ, ਨੈਸ਼ਨਲ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ

ਅਮਲੋਹ, 31 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਇਸ ਸ਼ਹਿਰ ਦੀ ਜੰਮਪਲ 15 ਸਾਲਾ ਕਨਿਸ਼ਕਾ ਨੇ ਸ਼ੂਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਨਿਸ਼ਕਾ ਨੇ ਦੇਹਰਾਦੂਨ ਵਿਖੇ ਕਰਵਾਈ ਗਈ ਪ੍ਰੀ-ਨੈਸ਼ਨਲ ਮਲਟੀ-ਟਾਰਗੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਸਫਲਤਾ ਹਾਸਲ ਕਰਕੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕਰ ਲਿਆ ਹੈ।

Ad Position 21
No active advertisement
ਸ਼ੂਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਖਿਡਾਰਨ ਕਨਿਸ਼ਕਾ। ਅਜੀਤ: ਤਸਵੀਰ 01-11-2026
ਅਮਲੋਹ, 31 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਇਸ ਸ਼ਹਿਰ ਦੀ ਜੰਮਪਲ 15 ਸਾਲਾ ਕਨਿਸ਼ਕਾ ਨੇ ਸ਼ੂਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਨਿਸ਼ਕਾ ਨੇ ਦੇਹਰਾਦੂਨ ਵਿਖੇ ਕਰਵਾਈ ਗਈ ਪ੍ਰੀ-ਨੈਸ਼ਨਲ ਮਲਟੀ-ਟਾਰਗੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਸਫਲਤਾ ਹਾਸਲ ਕਰਕੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕਰ ਲਿਆ ਹੈ। ਉਸ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ। ਕਨਿਸ਼ਕਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਸਖ਼ਤ ਮਿਹਨਤ ਤੇ ਲਗਾਤਾਰ ਅਭਿਆਸ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਸਾਰੇ ਹੋਣਹਾਰ ਬੱਚੇ ਹਨ ਜਿਨ੍ਹਾਂ ਵਿਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਨਾਮ ਰੌਸ਼ਨ ਕਰਨ ਦੀ ਸਮਰੱਥਾ ਹੈ ਪਰ ਆਰਥਿਕ ਸਾਧਨਾਂ ਤੇ ਖੇਡ ਸਹੂਲਤਾਂ ਦੀ ਘਾਟ ਕਾਰਨ ਕਈ ਵਾਰ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਨਹੀਂ ਮਿਲਦੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਆਰਥਿਕ ਸਹਾਇਤਾ, ਵਧੀਆ ਸਿਖਲਾਈ ਅਤੇ ਲੋੜੀਂਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਟਿਕਟ ਦੇਣ ’ਤੇ ਮੁੱਖ ਮੰਤਰੀ ਸਪੱਸ਼ਟੀਕਰਨ ਦੇਣ-ਧਾਰਨੀ ਅਗਲੀ ਖ਼ਬਰ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 9 ਨੂੰ ਮਨਾਇਆ ਜਾਵੇਗਾ-ਸੋਨੀ
Ad Position 24