01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਲਖਬੀਰ ਸਿੰਘ ਸੌਂਢਾ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਲਖਬੀਰ ਸਿੰਘ ਸੌਂਢਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਲਖਬੀਰ ਸਿੰਘ ਸੌਂਢਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਲਖਬੀਰ ਸਿੰਘ ਸੌਂਢਾ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਨਾ ਅਤੇ ਹੌਸਲਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਈਨ ਗਰੋਵ ਕਾਲਜ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਅਗਲੀ ਖ਼ਬਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਟਿਕਟ ਦੇਣ ’ਤੇ ਮੁੱਖ ਮੰਤਰੀ ਸਪੱਸ਼ਟੀਕਰਨ ਦੇਣ-ਧਾਰਨੀ
Ad Position 24