01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਲਾਸਟਿਕ ਮੁਕਤ ਸਮਾਜ ਲਈ ਹਰ ਨਾਗਰਿਕ ਪ੍ਰਣ ਲਵੇ- ਡਾ. ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)- ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਪ੍ਰਧਾਨ, ਵਾਤਾਵਰਨ ਪ੍ਰੇਮੀ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਸਾਬਕਾ ਮੈਂਬਰ ਡਾ. ਅਮਿਤ ਸੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਪ੍ਰਣ ਲੈਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)- ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਪ੍ਰਧਾਨ, ਵਾਤਾਵਰਨ ਪ੍ਰੇਮੀ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਸਾਬਕਾ ਮੈਂਬਰ ਡਾ. ਅਮਿਤ ਸੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਪ੍ਰਣ ਲੈਣਾ ਚਾਹੀਦਾ ਹੈ। ਪਲਾਸਟਿਕ ਵਾਤਾਵਰਨ ਪ੍ਰਦੂਸ਼ਣ ਦਾ ਇਕ ਮੁੱਖ ਕਾਰਨ ਹੈ। ਖ਼ਾਸ ਕਰਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਸੰਦਲ ਨੇ ਕਿਹਾ ਕਿ ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ। ਤਿਉਹਾਰਾਂ ਦੇ ਦਿਨਾਂ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਦੁਕਾਨਦਾਰਾਂ ਖ਼ਿਲਾਫ਼ ਪਲਾਸਟਿਕ ਦੀ ਵਰਤੋਂ ਸਬੰਧੀ ਕਾਰਵਾਈ ਕੀਤੀ ਜਾਂਦੀ ਹੈ, ਪਰ ਕਾਰਵਾਈ ਕਰਨ ਤੋਂ ਪਹਿਲਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਵਧੇਰੇ ਜ਼ਰੂਰੀ ਹੈ। ਜਾਗਰੂਕਤਾ ਰਾਹੀਂ ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਾਇਆ ਜਾ ਸਕਦਾ ਹੈ ਅਤੇ ਇਸ ਮੁਹਿੰਮ ਵਿਚ ਉਨ੍ਹਾਂ ਦੀ ਸ਼ਮੂਲੀਅਤ ਵਧਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਖਰੀਦਦਾਰੀ ਕਰਦੇ ਸਮੇਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਇਸ ਦੀ ਥਾਂ ਕੱਪੜੇ ਜਾਂ ਹੋਰ ਵਾਤਾਵਰਨ ਅਨੁਕੂਲ ਸਮਗਰੀ ਨਾਲ ਬਣੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਵਾਤਾਵਰਨ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਚੰਗੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਵੀ ਉਤਸ਼ਾਹ ਮਿਲੇਗਾ। ਡਾ. ਸੰਦਲ ਨੇ ਦੱਸਿਆ ਕਿ ਪਲਾਸਟਿਕ ਕਈ ਸਾਲਾਂ ਤੱਕ ਜ਼ਮੀਨ ਵਿਚ ਪਿਆ ਰਹਿੰਦਾ ਹੈ ਅਤੇ ਆਸਾਨੀ ਨਾਲ ਨਸ਼ਟ ਨਹੀਂ ਹੁੰਦਾ । ਇਸ ਵਿਚੋਂ ਨਿਕਲਣ ਵਾਲੇ ਹਾਨੀਕਾਰਕ ਰਸਾਇਣ ਮਿੱਟੀ ਅਤੇ ਜ਼ਮੀਨ ਨੂੰ ਦੂਸ਼ਿਤ ਕਰਦੇ ਹਨ। ਇਹ ਰਸਾਇਣ ਖਾਣ-ਪੀਣ ਵਾਲੀਆਂ ਵਸਤਾਂ ਰਾਹੀਂ ਮਨੁੱਖਾਂ ਅਤੇ ਪਸ਼ੂਆਂ ਦੇ ਸਰੀਰ ਵਿਚ ਪਹੁੰਚ ਕੇ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਪਲਾਸਟਿਕ ਪ੍ਰਦੂਸ਼ਣ ਕਾਰਨ ਜੰਗਲੀ ਜੀਵਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਡਡਹੇੜੀ ਵਿਖੇ ਪੋਕਸੋ ਐਕਟ ਤੇ ਸੁਰੱਖਿਅਤ ਬਚਪਨ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ ਅਗਲੀ ਖ਼ਬਰ ਡਾ. ਜਸਵੰਤ ਸਿੰਘ ਵਲੋਂ ਨਾਨੋਵਾਲ ਤੇ ਸੰਘੋਲ ਅਨਾਜ ਮੰਡੀ ਦਾ ਦੌਰਾ
Ad Position 24