01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਸਕੂਲ ਡਡਹੇੜੀ ਵਿਖੇ ਪੋਕਸੋ ਐਕਟ ਤੇ ਸੁਰੱਖਿਅਤ ਬਚਪਨ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ

ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਵਿੰਦਰ ਕੌਰ ਤੇ ਦੀਪਕ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਪੋਕਸੋ ਦੀ ਯੋਗ ਅਗਵਾਈ ਹੇਠ ਬੱਚਿਆਂ ਦੀ ਸੁਰੱਖਿਆ ਤੇ ਪੋਕਸੋ ਐਕਟ ਸਬੰਧੀ ਵਿਸ਼ੇਸ਼ ਜਾਗਰੂਕਤਾ ਨਾਟਕ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਵਿੰਦਰ ਕੌਰ ਤੇ ਦੀਪਕ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਪੋਕਸੋ ਦੀ ਯੋਗ ਅਗਵਾਈ ਹੇਠ ਬੱਚਿਆਂ ਦੀ ਸੁਰੱਖਿਆ ਤੇ ਪੋਕਸੋ ਐਕਟ ਸਬੰਧੀ ਵਿਸ਼ੇਸ਼ ਜਾਗਰੂਕਤਾ ਨਾਟਕ ਕਰਵਾਇਆ ਗਿਆ। ਇਸ ਮੌਕੇ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੀ ਨਾਟਕ ਟੀਮ ਵਲੋਂ ਅਰਸ਼ਦੀਪ ਸਿੰਘ ਅਤੇ ਵਿਸ਼ਵ ਗਾਬਾ ਦੀ ਅਗਵਾਈ ਹੇਠ ਸਕੂਲ ਦੇ ਮੰਚ ’ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਬੱਚਿਆਂ ਦੇ ਸਰੀਰਕ ਤੇ ਜਿਨਸੀ ਸ਼ੋਸ਼ਣ ਵਰਗੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਬਹੁਤ ਹੀ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਪੋਕਸੋ ਐਕਟ, ਸੁਰੱਖਿਅਤ ਅਤੇ ਅਸੁਰੱਖਿਅਤ ਛੋਹ, ਆਪਣੇ ਅਧਿਕਾਰਾਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਜਾਣਕਾਰੀ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਦੇਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਤੇ ਬੀ. ਐਨ. ਓ. ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਰੱਖਿਅਤ ਬਚਪਨ ਹਰ ਬੱਚੇ ਦਾ ਮੁੱਢਲਾ ਅਧਿਕਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਣਜਾਣ ਵਿਅਕਤੀਆਂ ਅਤੇ ਮਾੜੇ ਸਮਾਜਿਕ ਅਨਸਰਾਂ ਤੋਂ ਸੁਚੇਤ ਰਹਿਣ, ਕਿਸੇ ਵੀ ਤਰ੍ਹਾਂ ਦੇ ਗ਼ਲਤ ਵਿਵਹਾਰ ਨੂੰ ਚੁੱਪਚਾਪ ਸਹਿਣ ਦੀ ਬਜਾਏ ਨਿਡਰ ਹੋ ਕੇ ਉਸ ਵਿਰੁੱਧ ਆਵਾਜ਼ ਉਠਾਉਣ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਰਿਤਾ ਸਿੰਗਲਾ ਵਲੋਂ ਰਿਮਟ ਯੂਨੀਵਰਸਿਟੀ ਦੀ ਸਮੁੱਚੀ ਨਾਟਕ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਵਧ ਰਹੀ ਕਤਲੋ-ਗਾਰਤ ਤੇ ਲੁੱਟਾਂ-ਖੋਹਾਂ ਨੂੰ ਰੋਕਣ ਵਿਚ ਅਸਫ਼ਲ ਪੰਜਾਬ ਸਰਕਾਰ- ਸਿੱਧੂਪੁਰ ਅਗਲੀ ਖ਼ਬਰ ਪਲਾਸਟਿਕ ਮੁਕਤ ਸਮਾਜ ਲਈ ਹਰ ਨਾਗਰਿਕ ਪ੍ਰਣ ਲਵੇ- ਡਾ. ਅਮਿਤ ਸੰਦਲ
Ad Position 24