01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ 4 ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ

ਅਮਲੋਹ, 31 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ਮੇਰਾ ਘਰ, ਮੇਰੇ ਨਾਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਮੁੱਢੜੀਆਂ, ਸ਼ੇਰਪੁਰ ਮਾਜਰਾ, ਟਿੱਬੀ ਅਤੇ ਰਾਏਪੁਰ ਚੋਬਦਾਰਾਂ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 01-11-2026
ਅਮਲੋਹ, 31 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ਮੇਰਾ ਘਰ, ਮੇਰੇ ਨਾਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਮੁੱਢੜੀਆਂ, ਸ਼ੇਰਪੁਰ ਮਾਜਰਾ, ਟਿੱਬੀ ਅਤੇ ਰਾਏਪੁਰ ਚੋਬਦਾਰਾਂ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਾਰਨ ਦਹਾਕਿਆਂ ਤੋਂ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਤੋਂ ਵਾਂਝੇ ਸਨ। ਪਰ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਵਿਧਾਇਕ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਬਣਨ ਨਾਲ ਹੁਣ ਪਿੰਡ ਵਾਸੀ ਆਪਣੀ ਜਾਇਦਾਦ ਦੇ ਪੱਕੇ ਮਾਲਕ ਬਣ ਗਏ ਹਨ। ਇਸ ਨਾਲ ਉਹ ਜਾਇਦਾਦ ਨਾਲ ਸਬੰਧਿਤ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਹਲਕਾ ਅਮਲੋਹ ਦੇ ਹਰ ਪਿੰਡ ਤੇ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੀ ਸਾਡਾ ਮੁੱਖ ਟੀਚਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਹਲਕਾ ਪ੍ਰਧਾਨ ਅਵਤਾਰ ਟੈਣੀ ਤੇ ਜਗਜੀਵਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਦੀਪ ਉਤਸਵ ਸਮਾਗਮ ਕਰਵਾਇਆ ਅਗਲੀ ਖ਼ਬਰ ਜੀ. ਸੀ. ਐੱਲ. ਵਿਖੇ ਕਰਵਾ ਚੌਥ ਮਨਾਇਆ
Ad Position 24