ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ-ਭੁੱਟਾ
ਉਦਯੋਗਪਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਨਵੰਬਰ ਨੂੰ ਰਾਣਾ ਹੈਰੀਟੇਜ ਸਰਹਿੰਦ ਵਿਖੇ ਸਵੇਰੇ 11 ਵਜੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਅਕਾਲੀ ਦਲ ਹਮੇਸ਼ਾ ਹੀ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਉਲੀਕਦਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿਚ ਆਉਣ ’ਤੇ ਸੂਬੇ ਦੇ ਉਦਯੋਗਾਂ ਨੂੰ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਾਸਤੇ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ।
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਨਵੰਬਰ ਨੂੰ ਰਾਣਾ ਹੈਰੀਟੇਜ ਸਰਹਿੰਦ ਵਿਖੇ ਸਵੇਰੇ 11 ਵਜੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਅਕਾਲੀ ਦਲ ਹਮੇਸ਼ਾ ਹੀ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਉਲੀਕਦਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿਚ ਆਉਣ ’ਤੇ ਸੂਬੇ ਦੇ ਉਦਯੋਗਾਂ ਨੂੰ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਾਸਤੇ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ। ਜਿਸ ਦੀ ਰੂਪ-ਰੇਖਾ ਤਿਆਰ ਕਰਨ ਲਈ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਕੇ ਸਰਕਾਰ ਬਣਨ ਮਗਰੋਂ ਅਮਲੀ ਰੂਪ ਵਿਚ ਲਾਗੂ ਕੀਤਾ ਜਾ ਸਕੇ। ਸ. ਭੁੱਟਾ ਨੇ ਦੋਸ਼ ਲਾਇਆ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ ਅਤੇ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਸੂਬੇ ਦੇ ਉਦਯੋਗ ਦਮ ਤੋੜਨ ਦੇ ਕਿਨਾਰੇ ਪਹੁੰਚ ਚੁੱਕੇ ਹਨ ਕਿਉਂਕਿ ਉਦਯੋਗਪਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ ਅਤੇ ਸੂਬੇ ਅੰਦਰ ਅਕਾਲੀ ਦਲ ਦੀ ਅਗਵਾਈ ਹੇਠ ਇਕ ਸਥਿਰ ਸਰਕਾਰ ਬਣੇਗੀ। ਇਸ ਮੌਕੇ ’ਤੇ ਦਿਲਬਾਗ ਸਿੰਘ ਬਾਘਾ ਮੈਂਬਰ ਪੀ.ਏ.ਸੀ.,ਤੇਜਿੰਦਰ ਸਿੰਘ ਜਨਰਲ ਸਕੱਤਰ ਯੂਥ, ਜਗਦੇਵ ਸਿੰਘ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਸ਼ਾਹਪੁਰ ਦਫ਼ਤਰ ਇੰਚਾਰਜ, ਜਰਨੈਲ ਸਿੰਘ ਖ਼ਾਲਸਾ ਪ੍ਰਧਾਨ ਬੀ.ਸੀ ਵਿੰਗ, ਧਰਮਿੰਦਰ ਸਿੰਘ ਮੂਲੇਪੁਰ, ਜਸਵੀਰ ਸਿੰਘ ਸੋਢੀ, ਪੰਕਜ ਸ਼ਰਮਾ ਪ੍ਰਧਾਨ ਵਪਾਰ ਵਿੰਗ, ਨਰੇਸ਼ ਕੁਮਾਰ ਮੀਤ ਪ੍ਰਧਾਨ, ਸੰਦੀਪ ਸਿੰਘ, ਦਿਲਪ੍ਰੀਤ ਸਿੰਘ ਤੇ ਹੋਰ ਮੈਂਬਰ ਵੀ ਹਾਜ਼ਰ ਸਨ।