02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਰਲਡ ਯੂਨੀਵਰਸਿਟੀ ਵਿਖੇ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸੈਮੀਨਾਰ ਹਾਲ ਵਿਖੇ ਮੇਰਾ ਯੁਵਾ ਭਾਰਤ ਅਤੇ ਕੌਮੀ ਸੇਵਾ ਯੋਜਨਾ ਵਲੋਂ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸੈਮੀਨਾਰ ਹਾਲ ਵਿਖੇ ਮੇਰਾ ਯੁਵਾ ਭਾਰਤ ਅਤੇ ਕੌਮੀ ਸੇਵਾ ਯੋਜਨਾ ਵਲੋਂ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੋਚ ਅਤੇ ਸਮਝ ਦਾ ਸਹੀ ਇਸਤੇਮਾਲ ਕਰਦੇ ਹੋਏ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਕਾਰਤਿਕ ਸਿੰਗਲਾ ਨੇ ਨੌਜਵਾਨਾਂ ਨੂੰ ਮੇਰਾ ਭਾਰਤ ਪੋਰਟਲ ਰਾਹੀਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਮੰਤਰਾਲੇ ਵਲੋਂ ਪਹੁੰਚੇ ਯੂਥ ਆਈਕਨ ਰਚਿਤ ਜੈਨ ਨੇ ‘ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਵਿਸ਼ੇ ’ਤੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅੰਤਰਰਾਸ਼ਟਰੀ ਰਗਬੀ ਖਿਡਾਰਨ ਅਮਨਦੀਪ ਕੌਰ, ਡਾ. ਹਰਨੀਤ ਬਲਿੰਗ, ਸੁਖਲੀਨ ਕੌਰ, ਅਮਨਦੀਪ ਕੌਰ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਗਈ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ
Ad Position 24