02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ

ਮੰਡੀ ਗੋਬਿੰਦਗੜ੍ਹ, 1 ਨਵੰਬਰ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਖੇਡ ਵਿਭਾਗ ਵਲੋਂ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਖੇਡ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਆਯੋਜਨ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 21 ਅਤੇ ਪਿੰਡ ਕੋਟਲਾ ਬਜਵਾੜਾ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਮੰਡੀ ਗੋਬਿੰਦਗੜ੍ਹ, 1 ਨਵੰਬਰ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਖੇਡ ਵਿਭਾਗ ਵਲੋਂ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਖੇਡ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਆਯੋਜਨ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 21 ਅਤੇ ਪਿੰਡ ਕੋਟਲਾ ਬਜਵਾੜਾ ਵਿਖੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਦੱਸਿਆ ਕਿ ਦੋਵਾਂ ਸਥਾਨਾਂ ’ਤੇ ਲਗਾਏ ਗਏ ਕੈਂਪਾਂ ਵਿਚ ਹਰੇਕ ਥਾਂ ਤੋਂ ਲਗਭਗ 30 ਤੋਂ 40 ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪਾਂ ਦੌਰਾਨ ਖੇਡ ਵਿਭਾਗ ਦੇ ਤਜਰਬੇਕਾਰ ਕੋਚਾਂ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਮੁੱਢਲੀ ਸਿਖਲਾਈ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਫਿਟਨੈੱਸ ਟਰੇਨਿੰਗ, ਸਰੀਰਕ ਤੰਦਰੁਸਤੀ ਅਤੇ ਨਿਯਮਤ ਕਸਰਤ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਖੇਡ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਨ੍ਹਾਂ ਵਿਚ ਖੇਡ ਵਿੰਗ, ਖੇਡ ਨਰਸਰੀਆਂ ਅਤੇ ਸਪੋਰਟਸ ਸਕਾਲਰਸ਼ਿਪ ਸਕੀਮਾਂ ਸ਼ਾਮਲ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਮੌਕੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਿਹਤਰ ਬਣਾ ਸਕਣ। ਇਸੇ ਦੌਰਾਨ ਪਿੰਡ ਕੋਟਲਾ ਬਜਵਾੜਾ ਵਿਖੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਲਈ ਵਾਲੀਬਾਲ ਦੀ ਕਿੱਟ ਵੀ ਮੁਹੱਈਆ ਕਰਵਾਈ ਗਈ। ਡਾ. ਸੋਨਾ ਥਿੰਦ ਨੇ ਆਸ ਪ੍ਰਗਟਾਈ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਿਹਤਮੰਦ ਜੀਵਨ ਸ਼ੈਲੀ ਅਤੇ ਖੇਡ ਭਾਵਨਾ ਪੈਦਾ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਦੇ ਖੇਤਰ ਵਿਚ ਮਿਹਨਤ ਕਰਕੇ ਆਪਣੇ ਪਿੰਡ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਮੌਕੇ ਖੇਡ ਪ੍ਰੇਮੀ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ‘ਪੋਕਸੋ ਐਕਟ ਅਤੇ ਸੁਰੱਖਿਅਤ ਬਚਪਨ’ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ ਅਗਲੀ ਖ਼ਬਰ ਮਨੁੱਖੀ ਅਧਿਕਾਰ ਮੰਚ ਵਲੋਂ ਅੱਖਾ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ
Ad Position 24