02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਅਜਨਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 1 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੁਸ਼ਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਡੀ), ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਅਜਨਾਲੀ ਦੇ ਸ਼ਿਵ ਮੰਦਰ ਵਿਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਸਰੀਰ ਤੇ ਭਵਿੱਖ ਦੋਵਾਂ ਨੂੰ ਤਬਾਹ ਕਰ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਮੰਡੀ ਗੋਬਿੰਦਗੜ੍ਹ, 1 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੁਸ਼ਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਡੀ), ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਅਜਨਾਲੀ ਦੇ ਸ਼ਿਵ ਮੰਦਰ ਵਿਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਸਰੀਰ ਤੇ ਭਵਿੱਖ ਦੋਵਾਂ ਨੂੰ ਤਬਾਹ ਕਰ ਦਿੰਦਾ ਹੈ। ਨਸ਼ੇ ਨੂੰ ਰੋਕਣ ਵਿਚ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਲੋਕ ਭਲਾਈ ਦੇ ਕੰਮਾਂ ਵਿਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ 51 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖ਼ੂਨਦਾਨ ਕਰਕੇ ਇਸ ਪਰ ਉਪਕਾਰੀ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਖ਼ੂਨਦਾਨੀਆਂ ਨੂੰ ਪ੍ਰਸੰਸਾ ਪੱਤਰ ਤਕਸੀਮ ਕੀਤੇ। ਇਸ ਮੌਕੇ ’ਤੇ ਖੁਸ਼ਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਡੀ) ਤੋਂ ਇਲਾਵਾ ਰਾਜੇਸ਼ ਕੁਮਾਰ ਰਾਜੂ, ਅਵਤਾਰ ਸਿੰਘ, ਪ੍ਰਥਮ ਚੌਪੜਾ, ਲਖਵਿੰਦਰ ਸਿੰਘ ਲੱਖਾ, ਰਵਿੰਦਰ ਕੁਮਾਰ (ਬਿੱਟੂ ਬਸੀ), ਸਤੀਸ਼ ਕੁਮਾਰ ਚੌਪੜਾ, ਰਿੰਕਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੀ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਸੁਹਿਰਦ-ਵਿਧਾਇਕ ਰਾਏ ਅਗਲੀ ਖ਼ਬਰ ਹਲਕਾ ਬਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਡਾ.ਰਿਤੂ ਸਿੰਘ ਨੇ ਕੀਤਾ ਦਫ਼ਤਰ ਦਾ ਉਦਘਾਟਨ
Ad Position 24