01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ 4 ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਕਾਂਗਰਸ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ-ਜੱਗੀ ਰਾਏਪੁਰ

ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।

Ad Position 21
No active advertisement
ਅਜੀਤ ਡੈਸਕ 02-11-2026
ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਜੱਗੀ ਰਾਏਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਅਤੇ ਲੋਕਤੰਤਰ ਦੀ ਮਜ਼ਬੂਤੀ ਦੀ ਉਮੀਦ ਰੱਖਦੇ ਹਨ ਅਤੇ ਅਜਿਹੇ ਸਮੇਂ ਸੰਗਰੂਰ ਵਿਖੇ ਹੋਣ ਵਾਲੀ ਇਹ ਰੈਲੀ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਕਰਨ ਦਾ ਕੰਮ ਕਰੇਗੀ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸੰਗਰੂਰ ਰੈਲੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਰੈਲੀ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾ ਸਕਣ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਕਾਲਜ ਸਟੇਡੀਅਮ ਵਿਖੇ 8ਵਾਂ ਨਾਭਾ ਕਬੱਡੀ ਕੱਪ 14 ਤੇ 15 ਨੂੰ ਅਗਲੀ ਖ਼ਬਰ ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ
Ad Position 24